ਚੰਡੀਗੜ੍ਹ : ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਬਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਅੱਜ ਡੇਰਾ ਬਿਆਸ ਦੇ ਇੱਕ ਵਫ਼ਦ ਨਾਲ ਗੱਲਬਾਤ ਕਰ ਰਹੇ ਸਨ ਜਿਨ੍ਹਾਂ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਫੰਡ ਲਈ 2 ਕਰੋੜ ਰੁਪਏ ਦਾ ਚੈੱਕ ਸੌਂਪਿਆ।
ਇਸ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਅੱਗੇ ਆਉਣ ਵਾਲੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਦੀ ਸਮੇਂ ਸਿਰ ਮਦਦ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।
CM ਨੇ ਕਿਹਾ ਕਿ ਲੋਕਾਂ ਦਾ ਇਕ-ਇਕ ਪੈਸਾ ਸੂਬੇ ਦੇ ਮਾਰੂ ਇਲਾਕਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਯੋਗਦਾਨ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਣਗੇ। ਭਗਵੰਤ ਸਿੰਘ ਮਾਨ ਨੇ ਦਾਨੀ ਸੱਜਣਾਂ ਵੱਲੋਂ ਦਿਖਾਈ ਜਾ ਰਹੀ ਉਦਾਰਤਾ ਨਿਸ਼ਚਿਤ ਤੌਰ ‘ਤੇ ਸੂਬੇ ਦੇ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਨੂੰ ਰਾਹਤ ਦੇਵੇਗੀ।
ਉਨ੍ਹਾਂ ਕਿਹਾ ਕਿ ਅਜਿਹਾ ਯੋਗਦਾਨ ਲੋਕਾਂ ਨੂੰ ਲੋੜੀਂਦੇ ਸਮੇਂ ਸਹਾਇਤਾ ਪਹੁੰਚਾਉਣ ਵਿਚ ਬਹੁਤ ਸਹਾਈ ਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸਮਾਜ ਸੇਵਕਾਂ ਲੋਕਾਂ ਦੀ ਖੁੱਲ੍ਹੇ ਦਿਲ ਨਾਲ ਕੀਤੀ ਮਦਦ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਯਕੀਨਨ ਤੌਰ ‘ਤੇ ਢਾਂਡਸ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੜ੍ਹਾਂ ਨਾਲ ਪਹਿਲਾਂ ਹੀ ਬਹੁਤ ਨੁਕਸਾਨ ਹੋ ਚੁੱਕਾ ਹੈ ਅਤੇ ਸਰਕਾਰ ਨੇ ਇਸ ਨੁਕਸਾਨ ਦੀ ਭਰਪਾਈ ਕਰਨ ਲਈ ਪੀੜਤ ਲੋਕਾਂ ਨੂੰ ਮੁਆਵਜਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਡੇਂਗੂ ਕਾਰਨ ਜ਼ਰੀਨ ਖਾਨ ਦੀ ਵਿਗੜੀ ਤਬੀਅਤ, ਹਸਪਤਾਲ ‘ਚ ਭਰਤੀ, ਲੋਕਾਂ ਨੂੰ ਦਿੱਤੀ ਅਲਰਟ ਰਹਿਣ ਦੀ ਸਲਾਹ
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਤੋਂ ਬਾਅਦ ਉਨ੍ਹਾਂ ਨੇ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਸਨ ਜਿਸ ਤਹਿਤ ਲੋਕਾਂ ਨੂੰ ਮੁਆਵਜਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਫਸਲਾਂ, ਘਰ ਤੇ ਪਸ਼ੂ ਆਦਿ ਨੂੰ ਵਿਸ਼ੇਸ਼ ਗਿਰਦਾਵਰੀ ਹੇਠ ਲਿਆਂਦਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਇਕ-ਇਕ ਪੈਸੇ ਦਾ ਮੁਆਵਜਾ ਦੇਵੇਗੀ।
ਵੀਡੀਓ ਲਈ ਕਲਿੱਕ ਕਰੋ -: