ਡੇਰਾ ਬਿਆਸ ਤੋਂ ਜੰਮੂ ਜਾ ਰਹੀ ਬੱਸ ਹਾਦਸਾਗ੍ਰਸਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਕ ਬਾਈਕ ਸਵਾਰ ਨੂੰ ਬਚਾਉਂਦਿਆਂ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਵਿਚ ਮੋਟਰਸਾਈਕਲ ਸਵਾਰ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ ਜਦੋਂ ਕਿ ਕੁਝ ਸਵਾਰੀਆਂ ਦੇ ਵੀ ਸੱਟਾਂ ਲੱਗੀਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹਾਦਸਾ ਪਿੰਡ ਤਿੱਬੜ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਇਹ ਵੀ ਖਬਰ ਹੈ ਕਿ ਹਾਦਸਾ ਗੁਰਦਾਸਪੁਰ-ਕਾਹਨੂੰਵਾਨ ਰੋਡ ‘ਤੇ ਹੋਇਆ ਹੈ। ਹਾਦਸੇ ਦੇ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਜਮ੍ਹਾ ਹੋ ਗਈ। ਬੱਸ ਵਿਚ ਸਵਾਰ ਇਕ ਯਾਤਰੀ ਨੇ ਦੱਸਿਆ ਕਿ ਡਰਾਈਵਰ ਨੇ ਬੱਸ ਖੇਤਾਂ ਵਿੱਚ ਉਤਾਰ ਦਿੱਤੀ ਅਤੇ ਇਸ ਹਾਦਸੇ ਦੌਰਾਨ ਬੱਸ ਵਿਚ ਸਵਾਰ ਕੁਝ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਮੋਟਰਸਾਈਕਲ ਬੱਸ ਹੇਠ ਆਉਣ ਨਾਲ ਚਾਲਕ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: