ਪੰਜਾਬ ਦੇ ਫਰੀਦਕੋਟ ‘ਚ ਡੇਰਾ ਪ੍ਰੇਮੀ ਦੇ ਕਤਲ ਮਾਮਲੇ ‘ਚ ਪਰਿਵਾਰ ਨੇ ਪ੍ਰਦੀਪ ਸਿੰਘ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਨੇ ਇਨਸਾਫ਼ ਮਿਲਣ ਤੱਕ ਸਸਕਾਰ ਨਾ ਕਰਨ ਦੀ ਗੱਲ ਕਹੀ ਹੈ। ਜਿੱਥੇ ਪੁਲਿਸ ਪ੍ਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਡੇਰਾ ਕਮੇਟੀ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਹੀ ਪੀੜਤ ਪਰਿਵਾਰ ਵਿੱਚ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਪ੍ਰਤੀ ਭਾਰੀ ਰੋਸ ਹੈ।
ਪੰਜਾਬ ਦੇ ਫਰੀਦਕੋਟ ‘ਚ ਡੇਰਾ ਪ੍ਰੇਮੀ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਲਾਰੈਂਸ ਗੈਂਗ ਦੇ ਸ਼ੂਟਰਾਂ ਵੱਲੋਂ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਵਿੱਚੋਂ 4 ਸ਼ੂਟਰ ਹਰਿਆਣਾ ਅਤੇ 2 ਸ਼ੂਟਰ ਫਰੀਦਕੋਟ ਦੇ ਦੱਸੇ ਜਾ ਰਹੇ ਹਨ।
ਤੁਹਾਨੂੰ ਦੱਸ ਦੇਈਏ ਕਿ ਗੈਂਗਸਟਰ ਗੋਲਡੀ ਬਰਾੜ ਨੇ ਪਹਿਲਾਂ ਹੀ ਆਪਣੇ ਫੇਸਬੁੱਕ ਪੇਜ ‘ਤੇ ਪੋਸਟ ਅਪਲੋਡ ਕੀਤੀ ਹੈ। ਫਿਲਹਾਲ ਪੰਜਾਬ ਪੁਲਸ ਦੇ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਪੰਜਾਬ ਪੁਲਿਸ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸ਼ੂਟਰਾਂ ਨੂੰ ਫੜਨ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲੀਸ ਟੀਮਾਂ ਨੇ ਫਰੀਦਕੋਟ, ਖਰੜ, ਬਲੌਂਗੀ ਸਮੇਤ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਇਸ ਤੋਂ ਇਲਾਵਾ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਦੇ ਰਿਕਾਰਡ ਸਮੇਤ ਜ਼ਮਾਨਤ ’ਤੇ ਰਿਹਾਅ ਹੋਏ ਕੈਦੀਆਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਕਾਤਲਾਂ ਦਾ ਪਰਦਾਫਾਸ਼ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੂਜੇ ਪਾਸੇ