ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨ ਦੀ ਪੈਰੋਲ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸੁਨਾਰੀਆ ਜੇਲ੍ਹ ਦੇ ਬਾਹਰ ਸਿਕਿਓਰਿਟੀ ਵਧਾ ਦਿੱਤੀ ਗਈ ਹੈ। ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਅੱਜ ਹੀ ਜੇਲ੍ਹ ਵਿੱਚੋਂ ਬਾਹਰ ਆ ਸਕਦੇ ਹਨ। ਇਹ ਕਿਹਾ ਜਾ ਰਿਹਾ ਹੈ ਕਿ ਸਰਕਾਰ ਰਾਮ ਰਹੀਮ ਨੂੰ ਜੇਲ੍ਹ ਵਿੱਚੋਂ ਬਾਹਰ ਕੱਢ ਕੇ ਪੰਜਾਬ ਤੇ ਯੂਪੀ ਚੋਣਾਂ ਵਿੱਚ ਡੇਰੇ ਦੇ ਅਸਰ ਵਾਲੀਆਂ ਸਾਰੀਆਂ ਸੀਟਾਂ ‘ਤੇ ਫਾਇਦਾ ਲੈਣਾ ਚਾਹੁੰਦੀ ਹੈ।
ਇਸੇ ਤਹਿਤ ਡੇਰਾ ਸੱਚਾ ਸੌਦਾ ਦੀ ਮੈਨੇਜਮੈਂਟ ਕਮੇਟੀ ਨੇ ਟਵੀਟ ਕਰਦਿਆਂ ਸਾਧ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ-ਆਪਣੇ ਘਰਾਂ ਵਿਚ ਹੀ ਰਹਿਣ ਤੇ ਪੂਜਨੀਕ ਗੁਰੂ ਜੀ ਦੇ ਦਰਸ਼ਨਾਂ ਬਾਰੇ ਕੋਈ ਵੀ ਪ੍ਰੋਗਰਾਮ ਹੋਵੇਗਾ ਤਾਂ ਤੁਹਾਨੂੰ ਦੱਸ ਦਿੱਤਾ ਜਾਵੇਗਾ। ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵਿਚ ਨਾ ਆਉਣ ਤੇ ਡੇਰਾ ਸੱਚਾ ਸੌਦਾ ਦੇ ਜੋ ਆਫੀਸ਼ੀਅਲ ਸੋਸ਼ਲ ਮੀਡੀਆ ਪਲੇਟਫਾਰਮ ਹਨ, ਉਨ੍ਹਾਂ ‘ਤੇ ਦਿੱਤੀ ਜਾਣਕਾਰੀ ‘ਤੇ ਹੀ ਅਮਲ ਕੀਤਾ ਜਾਵੇ।
ਗੌਰਤਲਬ ਹੈ ਕਿ ਰਾਮ ਰਹੀਮ ਨੂੰ ਸਾਲ 2002 ਵਿੱਚ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ 8 ਅਕਤੂਬਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਜਿਸ ਵਿੱਚ ਰਾਮ ਰਹੀਮ ਸਣੇ 4 ਹੋਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਇਸ ਤੋਂ ਪਹਿਲਾਂ ਸਾਧਵੀ ਨਾਲ ਜਬਰ-ਜਨਾਹ ਤੇ ਹੱਤਿਆ ਦੇ ਮਾਮਲੇ ਵਿੱਚ ਅਗਸਤ 2017 ਵਿੱਚ ਰਾਮ ਰਹੀਮ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਇਸ ਸਬੰਧੀ CBI ਦੀ ਵਿਸ਼ੇਸ਼ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਸੀ। ਇਸ ਮਾਮਲੇ ਵਿੱਚ ਰਾਮ ਰਹੀਮ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: