ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ‘ਚੋਂ ਐਤਵਾਰ ਨੂੰ ਬੇਅਦਬੀ ਦੀ ਘਟਨਾ ਹੋਈ। ਕਸਬਾ ਗੋਲੇਵਾਲਾ ਵਿੱਚ ਕੁਝ ਸ਼ਰਾਰਤੀ ਅਨਸਰਾਂ ਨੇ ਗੁਟਕਾ ਸਾਹਿਬ ਦੇ ਪਾਵਨ ਸਰੂਪ ਪਾੜ ਕੇ ਗਲੀਆਂ ਵਿੱਚ ਖਿਲਾਰ ਦਿੱਤੇ। ਇਸ ਦਾ ਪਤਾ ਲਗਦਿਆਂ ਹੀ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਇਸ ਘਟਨਾ ਨੂੰ ਲੈ ਕੇ ਸਥਾਨਕ ਲੋਕਾਂ ‘ਚ ਭਾਰੀ ਰੋਸ ਹੈ ਅਤੇ ਉਹ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।
ਮਾਮਲੇ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਹੈੱਡਕੁਆਰਟਰ ਫ਼ਰੀਦਕੋਟ ਤੋਂ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਕਾਰਵਾਈ ਕਰਦੇ ਹੋਏ ਇਲਾਕੇ ‘ਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕੀਤਾ ਤਾਂ ਇਕ ਕਾਰ ਮਿਲੀ, ਜਿਸ ‘ਚ ਕੰਡਕਟਰ ਦੀ ਸਾਈਡ ‘ਤੇ ਬੈਠਾ ਵਿਅਕਤੀ ਗੁਟਕਾ ਸਾਹਿਬ ਦੇ ਅੰਗ ਬਾਹਰ ਸੁੱਟਦਾ ਨਜ਼ਰ ਆਇਆ, ਪਰ ਕਾਰ ਦੀ ਨੰਬਰ ਪਲੇਟ ਨਹੀਂ ਲੱਗ ਸਕੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਸ ਮਾਮਲੇ ‘ਚ 3 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ‘ਚੋਂ 2 ਬੇਗੂਵਾਲਾ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਿਸ ਨੇ ਨਾਬਾਲਗ ਸਮਝ ਕੇ ਵਿਅਕਤੀ ਦਾ ਕੱਟਿਆ ਚਲਾਨ, ਪੀੜਤ ਨੇ ਕਿਹਾ- ਮੇਰੀ ਉਮਰ…
ਇਸ ਮਾਮਲੇ ਸਬੰਧੀ ਕੌਮੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਿੰਦਰ ਸਿੰਘ, ਦਰਸ਼ਨ ਸਿੰਘ ਨੰਬਰਦਾਰ ਅਤੇ ਜਗਮੀਤ ਸਿੰਘ ਖਾਲਸਾ ਨੇ ਕਿਹਾ ਕਿ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਜਲਦੀ ਤੋਂ ਜਲਦੀ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। SSP ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: