DGP advises to avoid : ਚੰਡੀਗੜ੍ਹ : ਪੁਲਿਸ ਵਿਭਾਗ ਦੀ ਸਾਈਬਰ ਵਿੰਗ ਹੁਣ ਲੋਕਾਂ ਨੂੰ ਸਾਈਬਰ ਕ੍ਰਾਈਮ ਤੋਂ ਬਚਾਏਗੀ। ਇਸ ਦੇ ਲਈ, ਉਹ ਸੋਸ਼ਲ ਮੀਡੀਆ ਦੇ ਜ਼ਰੀਏ ਲੋਕਾਂ ਨੂੰ ਜਾਗਰੂਕ ਕਰੇਗੀ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਸਾਈਬਰ ਕ੍ਰਾਈਮ ਵਿੰਗ ਨੂੰ ਇਸ ਨਾਲ ਜੁੜੇ ਮਾਮਲਿਆਂ ਦੇ ਹੱਲ ਲਈ ਰਫਤਾਰ ਦਿਖਾਉਣ ਲਈ ਕਿਹਾ ਹੈ। ਅਧਿਕਾਰੀਆਂ ਨੇ ਫੈਸਲਾ ਲਿਆ ਕਿ ਹੁਣ ਲੋਕਾਂ ਨੂੰ ਸੋਸ਼ਲ ਮੀਡੀਆ ਰਾਹੀਂ ਜਾਗਰੂਕ ਕੀਤਾ ਜਾਵੇਗਾ ਕਿ ਉਹ ਸਾਈਬਰ ਕ੍ਰਾਈਮ ਕਰਨ ਵਾਲੇ ਠੱਗਾਂ ਤੋਂ ਕਿਵੇਂ ਬਚ ਸਕਦੇ ਹਨ।
ਇਸ ਦੇ ਲਈ ਵਿਭਾਗ ਵੱਲੋਂ ਲੋਕਾਂ ਨੂੰ ਆਪਣੇ ਬੈਂਕ ਖਾਤਿਆਂ ਅਤੇ ਹੋਰ ਚੀਜ਼ਾਂ ਬਾਰੇ ਟਿਪਸ ਦਿੱਤੇ ਜਾਣਗੇ। ਵਿਭਾਗ ਨੇ ਇਸ ਲਈ ਸੋਸ਼ਲ ਮੀਡੀਆ ਦਾ ਮਾਧਿਅਮ ਚੁਣਿਆ ਹੈ ਕਿਉਂਕਿ ਹੋਰ ਵਰਗਾਂ ਦੇ ਨਾਲ ਨੌਜਵਾਨ ਵੀ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹਨ। ਅਜਿਹੀ ਸਥਿਤੀ ਵਿੱਚ, ਸੋਸ਼ਲ ਮੀਡੀਆ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਧੀਆ ਪਲੇਟਫਾਰਮ ਸਾਬਤ ਹੋ ਸਕਦਾ ਹੈ। ਇਸਦੇ ਲਈ ਸਾਈਬਰ ਠੱਗਾਂ ਤੋਂ ਲੋਕਾਂ ਨੂੰ ਬਚਾਉਣ ਲਈ ਸਲੋਗਨ ਅਤੇ ਹੋਰ ਜਾਣਕਾਰੀ ਬਾਰੇ ਸਮੱਗਰੀ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਹੁਣ ਤੱਕ ਰਾਜ ਵਿੱਚ ਸੱਤ ਹਜ਼ਾਰ ਸਾਈਬਰ ਕ੍ਰਾਈਮ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਨਾਲ ਉਨ੍ਹਾਂ ਨੂੰ ਸਾਈਬਰ ਠੱਗਾਂ ਦਾ ਸ਼ਿਕਾਰ ਤੋਂ ਬਚਾਇਆ ਜਾ ਸਕਦਾ ਹੈ।
ਪੁਲਿਸ ਵਿਭਾਗ ਦੇ ਕੋਲ ਸਾਈਬਰ ਕ੍ਰਾਈਮ ਨਾਲ ਜੁੜੇ ਮਾਮਲਿਆਂ ਦੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਲੋਕਾਂ ਦੇ ਬੈਂਕ ਖਾਤਿਆਂ ਨੂੰ ਖਾਲੀ ਕਰਨ ਅਤੇ ਡਾਟਾ ਚੋਰੀ ਕਰਨ ਲਈ ਠੱਗ ਲੋਕਾਂ ਨੂੰ ਨਕਦ ਇਨਾਮ ਦੇਣ ਦਾ ਲਾਲਚ ਦਿੰਦੇ ਹਨ ਅਤੇ ਆਪਣੇ ਫੋਨ ਵਿੱਚ ਇਕ ਐਪ ਡਾਊਨਲੋਡ ਕਰਵਾ ਦਿੰਦੇ ਹਨ। ਜਿਸ ਤੋਂ ਬਾਅਦ ਉਹ ਆਸਾਨੀ ਨਾਲ ਲੋਕਾਂ ਦੇ ਫੋਨ ਐਕਸੈਸ ਕਰ ਸਕਦੇ ਹਨ ਅਤੇ ਖੁਦ ਓਟੀਪੀ ਵੀ ਦੇਖ ਸਕਦੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਲੋਕਾਂ ਨੂੰ ਸਾਈਬਰ ਠੱਗਾਂ ਤੋਂ ਬਚਾਉਣ ਲਈ ਜਾਗਰੂਕਤਾ ਅਭਿਆਨ ਚਲਾਉਣ ਦਾ ਫੈਸਲਾ ਕੀਤਾ ਹੈ। ਡੀਜੀਪੀ ਦਫਤਰ ਵੱਲੋਂ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ਦੇ ਐਸਐਸਪੀ ਨੂੰ ਸਾਈਬਰ ਠੱਗੀ ਬਾਰੇ ਚਿਤਾਵਨੀ ਦੇਣ ਲਈ ਕਿਹਾ ਗਿਆ ਹੈ। ਐਸਐਸਪੀ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਈਬਰ ਠੱਗਾਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਇਸ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ। ਇਸ ਵਿੱਚ ਇੱਕ ਪੋਸਟਰ ਦੇ ਜ਼ਰੀਏ ਲੋਕਾਂ ਨੂੰ ਕੁਝ ਤਸਵੀਰਾਂ ਰਾਹੀਂ ਇਹ ਦੱਸਿਆ ਜਾਵੇਗਾ ਕਿ ਕਿਸ ਤਰ੍ਹਾਂ ਤੋਂ ਲੋਕ ਸਾਈਬਰ ਕ੍ਰਾਈਮ ਕਰਨ ਵਾਲੇ ਠੱਗਾਂ ਦੇ ਝਾਂਸੇ ਵਿੱਚ ਆਉਣ ਤੋਂ ਬੱਚ ਸਕਦੇ ਹਨ।