ਚੰਡੀਗੜ੍ਹ/ਐਸ.ਏ.ਐਸ.ਨਗਰ : ਪੰਜਾਬ ਪੁਲਿਸ ਦੇ ਨਵ-ਨਿਯੁਕਤ ਡੀਜੀਪੀ ਗੌਰਵ ਯਾਦਵ ਨੇ ਅੱਜ ਮੋਹਾਲੀ ਦੇ ਮਟੌਰ ਪੁਲਿਸ ਸਟੇਸ਼ਨ ਅਤੇ ਫੇਜ਼ 8 ਪੁਲਿਸ ਸਟੇਸ਼ਨ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਭੁੱਲਰ ਡੀ.ਆਈ.ਜੀ ਰੂਪਨਗਰ ਰੇਂਜ ਅਤੇ ਵਿਵੇਕ ਸ਼ੀਲ ਸੋਨੀ ਐਸ.ਏ.ਐਸ.ਨਗਰ ਹਾਜ਼ਰ ਸਨ।
ਡੀਜੀਪੀ ਗੌਰਵ ਯਾਦਵ ਨੇ ਮਟੌਰ ਪੁਲਿਸ ਸਟੇਸ਼ਨ ਅਤੇ ਫੇਜ਼ 8 ਪੁਲਿਸ ਸਟੇਸ਼ਨ ਦੇ ਮਲਖਾਨਿਆਂ, ਬੈਰਕਾਂ ਅਤੇ ਕੰਟੀਨਾਂ ਦਾ ਨਿਰੀਖਣ ਕੀਤਾ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਲਈ। ਆਪਣੀ ਅਚਨਚੇਤ ਚੈਕਿੰਗ ਬਾਰੇ ਦੱਸਦਿਆਂ ਡੀਜੀਪੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਪੁਲਿਸ ਥਾਣਿਆਂ ਵਿੱਚ ਜਾ ਕੇ ਪੁਲਿਸ ਫੋਰਸ ਦੇ ਕੰਮਕਾਜ ਦੀ ਜਾਂਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਇਹ ਵੇਖਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਕੀ ਕੋਈ ਕਮੀ ਹੈ ਜਿਸ ਨੂੰ ਸੁਧਾਰਿਆ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਫੋਰਸ ਦੀ ਪਹਿਲ ਹੈ ਕਿ ਨਸ਼ਿਆਂ ਅਤੇ ਗੈਂਗਸਟਰਵਾਦ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਵਿੱਚੋਂ ਇਨ੍ਹਾਂ ਦਾ ਖਾਤਮਾ ਕੀਤਾ ਜਾਵੇ ਅਤੇ ਇਸ ਤਰ੍ਹਾਂ ਪੰਜਾਬ ਦੇ ਲੋਕਾਂ ਨੂੰ ਬਿਹਤਰ ਅਮਨ-ਕਾਨੂੰਨ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਮੁੱਢਲੀ ਪੁਲਿਸ ਵਿਵਸਥਾ ਨੂੰ ਸੁਧਾਰਨਾ ਅਤੇ ਪੁਲਿਸ ਦੇ ਆਮ ਲੋਕਾਂ ਨਾਲ ਸਬੰਧਾਂ ਨੂੰ ਸੁਧਾਰਨਾ ਪੰਜਾਬ ਪੁਲਿਸ ਦਾ ਏਜੰਡਾ ਹੋਵੇਗਾ।