ਡੀਜੀਪੀ ਪੰਜਾਬ ਗੌਰਵ ਯਾਦਵ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇ। ਉਥੇ ਉਨ੍ਹਾਂ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਡੀਜੀਪੀ ਗੌਰਵ ਯਾਦਵ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨਾਲ ਮੁਲਾਕਤ ਵੀ ਕੀਤੀ। ਗੱਲਬਾਤ ਕਰਦਿਆਂ ਡੀਜੀਪੀ ਨੇ ਕਿਹਾ ਕਿ ਉਹ ਵਿਸਾਖੀ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਸਨ।
ਦੱਸ ਦੇਈਏ ਕਿ ਵਿਸਾਖੀ ਵਾਲੇ ਦਿਨ ਬਹੁਤ ਵੱਡੀ ਗਿਣਤੀ ਵਿਚ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤਾਂ ਇਥੇ ਪਹੁੰਚਦੀਆਂ ਹਨ। ਡੀਜੀਪੀ ਨੇ ਕਿਹਾ ਕਿ ਵਿਸਾਖੀ ਮੌਕੇ ਆਉਣ ਵਾਲੀਆਂ ਸੰਗਤਾਂ ਨੂੰ ਪੂਰੀ ਸੁਰੱਖਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਦੇ ਬਾਹਰ ਬੈਠਿਆਂ ਕੁੱਝ ਸ਼ਕਤੀਆਂ ਅਤੇ ਏਜੰਸੀਆਂ ਪਾਕਿਸਤਾਨ ਦੀ ISI ਦੀ ਕੋਸ਼ਿਸ਼ ਹੈ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕੀਤਾ ਜਾਵੇ ਪਰ ਪੰਜਾਬ ਪੁਲਿਸ ਇਸਦਾ ਮੂੰਹ ਤੋੜ ਜਵਾਬ ਦੇਣ ਲਈ ਹਰ ਸਮੇਂ ਤਿਆਰ ਹੈ।
ਇਹ ਵੀ ਪੜ੍ਹੋ : 122 ਕਰੋੜ ਰੁਪਏ ‘ਚ ਵਿਕਿਆ ਕਾਰ ਦਾ ਨੰਬਰ, ਬੋਲੀ ਲਗਾਉਣ ਵਾਲੇ ਨੇ ਲੁਕਾਈ ਆਪਣੀ ਪਛਾਣ
ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤੇ ਪੈਰਾ-ਮਿਲਟਰੀ ਫੋਰਸ ਲਗਾਈ ਗਈ ਹੈ। ਇਸ ਸਬੰਧੀ ਡੀਜੀਪੀ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣਾ ਹੈ। ਉਨ੍ਹਾਂ ਕਿਹਾ ਕਿ ਤਖਤ ਸਾਹਿਬਾਨਾਂ ‘ਤੇ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚਦੀਆਂ ਹਨ ਤੇ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਪੁਲਿਸ ਦੀ ਹੈ।
ਵੀਡੀਓ ਲਈ ਕਲਿੱਕ ਕਰੋ -: