ਪੰਜਾਬ ਦੇ DGP ਗੌਰਵ ਯਾਦਵ ਨੇ ਸੂਬੇ ਦੀ ਮੌਜੂਦਾ ਕਾਨੂੰਨ ਵਿਵਸਥਾ ਦੀ ਸਮੀਖਿਆ ਕੀਤੀ ਹੈ। ਸਾਰੇ ਜ਼ਿਲ੍ਹਿਆਂ ਦੇ ਪੁਲਿਸ ਕਮਿਸ਼ਨਰਾਂ ਅਤੇ SSP’s ਨਾਲ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਚੱਲ ਰਹੇ ਅਪਰੇਸ਼ਨ ਦੇ ਮੱਦੇਨਜ਼ਰ ਉਨ੍ਹਾਂ ਦੇ ਖੇਤਰਾਂ ਅਤੇ ਸਥਿਤੀ ਬਾਰੇ ਗੱਲਬਾਤ ਕੀਤੀ ਹੈ। ਇਸ ਦੌਰਾਨ DGP ਨੇ ਸਾਰੇ ਅਧਿਕਾਰੀਆਂ ਤੋਂ ਇਸ ਸਬੰਧੀ ਰਿਪੋਰਟ ਦੀ ਵੀ ਮੰਗ ਕੀਤੀ ਹੈ।
DGP ਗੌਰਵ ਯਾਦਵ ਨੇ ਅੱਜ ਫਿਰ ਸਾਰੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਜਲਦੀ ਤੋਂ ਜਲਦੀ ਆਮ ਵਾਂਗ ਬਣਾ ਲੈਣ। ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਪੁਲਿਸ ਅਤੇ ਨੀਮ ਫੌਜੀ ਬਲਾਂ ਵੱਲੋਂ ਫਲੈਗ ਮਾਰਚ ਜਾਰੀ ਰੱਖਣ ਲਈ ਕਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਕੰਮ ਲਈ ਸਬੰਧਤ ਜ਼ਿਲ੍ਹਿਆਂ ਦੇ ਪੁਲਿਸ ਕਮਿਸ਼ਨਰਾਂ, ਐਸ.ਕੇ. ਦੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਸ਼ਮੂਲੀਅਤ ਕਰਨੀ ਚਾਹੀਦੀ ਹੈ ਤਾਂ ਜੋ ਲੋਕਾਂ ਵਿੱਚ ਇੱਕ ਸਕਾਰਾਤਮਕ ਸੰਦੇਸ਼ ਜਾ ਸਕੇ।
ਇਹ ਵੀ ਪੜ੍ਹੋ : ਰਮਜ਼ਾਨ ਦੇ ਪਹਿਲੇ ਦਿਨ ਆਤਿਫ਼ ਅਸਲਮ ਨੂੰ ਮਿਲੀ ਵੱਡੀ ਖੁਸ਼ੀ, ਪਤਨੀ ਨੇ ਦਿੱਤਾ ਬੇਟੀ ਨੂੰ ਜਨਮ
ਦੱਸ ਦੇਈਏ ਕਿ ਬੀਤੇ ਕੁੱਝ ਦਿਨਾਂ ‘ਤੋਂ ਪੂਰੇ ਪੰਜਾਬ ਵਿਚ ਪੁਲਿਸ ਅਧਿਕਾਰੀਆਂ ਸੁਰੱਖਿਆ ਸਬੰਧੀ ਸਖ਼ਤ ਕਾਰਵਾਈ ਕਰ ਰਹੀ ਹੈ। ਇਸ ਲਈ ਥਾਂ-ਥਾਂ ‘ਤੇ ਨਾਕੇ ਲਗਾਏ ਗਏ ਹਨ। ਇਸ ਦੇ ਨਾਲ ਹੀ ਪੁਲਿਸ ਆਉਣ ਜਾਣ ਵਾਲੀਆਂ ਗੱਡੀਆਂ ਦੀ ਤਲਾਸ਼ੀ ਵੀ ਲੈ ਰਹੀ ਹੈ। ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਨੂੰ ਬਣਾਈ ਰੱਖਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: