ਮਾਣਯੋਗ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਜੰਗ ‘ਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀਡੀਓ ਕਾਨਫਰੰਸ ਰਾਹੀਂ ਪੰਜਾਬ ਸੂਬੇ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਤੋਂ ਇਲਾਵਾ ਸਮੂਹ SHO ਅਤੇ ਸਬ ਡਵੀਜ਼ਨਲ DSP’s ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਨਸ਼ਿਆਂ ਵਿਰੁੱਧ ਜ਼ਮੀਨੀ ਪੱਧਰ ਦੀ ਕਾਰਵਾਈ ਦੀ ਸਮੀਖਿਆ ਕਰਨ ਲਈ ਵੀਡੀਓ ਕਾਨਫਰੰਸ ਨੂੰ ਸੰਬੋਧਨ ਕੀਤਾ।
DGP ਗੌਰਵ ਯਾਦਵ ਨੇ ਸਮੂਹ ਐਸ.ਐਚ.ਓਜ਼ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ |ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ, ਵਿਸ਼ੇਸ਼ ਰਣਨੀਤੀ ਘੜੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: