ਮਾਨ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਪਰ ਫਿਰ ਵੀ ਕਈ ਪੁਲਿਸ ਮੁਲਾਜ਼ਮ ਹੀ ਕਾਨੂੰਨ ਦੀ ਉਲੰਘਣਾ ਕਰਦੇ ਹੋਏ ਆਪਣੀ ਵਰਦੀ ‘ਤੇ ਦਾਗ ਲਾ ਰਹੇ ਹਨ। ਕਈ ਮਾਮਲੇ ਅਜਿਹੇ ਸਾਹਮਣੇ ਆ ਚੁੱਕੇ ਹਨ ਜਿਥੇ ਲੋਕਾਂ ਤੋਂ ਪੁਲਿਸ ਮੁਲਾਜ਼ਮ ਰਿਸ਼ਵਤ ਮੰਗਣ ਲੱਗਿਆਂ ਜ਼ਰਾ ਨਹੀਂ ਝਿਜਕਦੇ। ਪਰ ਹੁਣ ਅਜਿਹਾ ਨਹੀਂ ਹੋ ਸਕੇਗਾ।

ਦਰਅਸਲ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਇਸ ‘ਤੇ ਉਨ੍ਹਾਂ ਪੁਲਿਸ ਕਰਮਚਾਰੀਆਂ ਬਾਰੇ ਸ਼ਿਕਾਇਤ ਕੀਤੀ ਜਾ ਸਕਦੀ ਹੈ ਜੋ ਕੋਈ ਵੀ ਕੰਮ ਕਰਨ ਲਈ ਲੋਕਾਂ ਤੋਂ ਰਿਸ਼ਵਤ ਮੰਗਦੇ ਹਨ।
ਇਹ ਵੀ ਪੜ੍ਹੋ : ਪਾਬੰਦੀ ਦੇ ਬਾਵਜੂਦ ਹਿੰਦੂ ਨੇਤਾ ਅਭਿਸ਼ੇਕ ਬਖਸ਼ੀ ਵੱਲੋਂ ਪਿਸਤੌਲ ਨਾਲ ਫੋਟੋ-ਵੀਡੀਓ ਵਾਇਰਲ, ਹੋਇਆ ਪਰਚਾ
ਡੀਜੀਪੀ ਨੇ ਇੱਕ ਟਵੀਟ ਵਿੱਚ ਲੋਕਾਂ ਨੂੰ ਵਿਸ਼ੇਸ਼ ਤੌਰ ‘ਤੇ ਅਪੀਲ ਕੀਤੀ ਹੈ ਕਿ ਜੇਕਰ ਕੋਈ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀ. ਸੀ. ਸੀ.) ਜਾਂ ਕਿਸੇ ਹੋਰ ਪੁਲਿਸ ਵੈਰੀਫਿਕੇਸ਼ਨ ਲਈ ਰਿਸ਼ਵਤ ਮੰਗਦਾ ਹੈ, ਤਾਂ ਪੰਜਾਬ ਪੁਲਿਸ ਨੂੰ ਰਿਪੋਰਟ ਕਰੋ: +91 7696 -181-181 ਜਾਂ ਈਮੇਲ: cad. ਤੁਹਾਡੀ ਸ਼ਿਕਾਇਤ .pphq@punjabpolice.gov.in ‘ਤੇ ਕਰੋ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
