ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਪੰਜਾਬ ਪੁਲਿਸ ਮੁੱਖ ਦਫਤਰ ਵਿਚ ਸਬੰਧਤ ਜ਼ਿਲ੍ਹਿਆਂ ਦੇ ਅਪਰਾਧ ਤੇ ਪ੍ਰਦਰਸ਼ਨ ਦੀ ਸਮੀਖਿਆ ਲਈ ਸਾਰੇ ਪੁਲਿਸ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼. ਨਾਲ ਸੂਬਾ ਪੱਧਰੀ ਬੈਠਕ ਕੀਤੀ। ਬੈਠਕ ਵਿਚ ਸਾਰੇ ਏਡੀਜੀਪੀ ਤੇ ਸਾਰੇ ਰੇਂਜ ਦੇ ਆਈਜੀਐੱਸਪੀ ਵੀ ਸ਼ਾਮਲ ਹੋਏ।
ਸੂਬੇ ਨੂੰ ਨਸ਼ਾ ਮੁਕਤ ਤੇ ਅਪਰਾਧ ਮੁਕਤ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ੍ਹ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹੋਏ ਡੀਜੀਪੀ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਾਰੇ ਨਸ਼ੀਲੀਆਂ ਦਵਾਈਆਂ ਦੇ ਤਸਕਰਾਂ ਦੀ ਪਚਾਣ ਕਰਕੇ ਅਸਮਾਜਿਕ ਤੱਤਾਂ ਤੇ ਨਸ਼ੀਲੀਆਂ ਦਵਾਈਆਂ ਦੇ ਸਪਲਾਇਰਾਂ ‘ਤੇ ਤਿੱਖੀ ਨਜ਼ਰ ਰੱਖਣ ਨੂੰ ਕਿਹਾ।
ਡੀਜੀਪੀ ਨੇ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ, ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਟਾਸਕ ਫੋਰਸ ਸਾਰੀਆਂ ਇਕਾਈਆਂ ਤੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਾਲ-ਨਾਲ ਗੈਂਗਸਟਰਵਾਦ ਨੂੰ ਖਤਮ ਕਰਨ, ਕਾਨੂੰਨ ਤੇ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹਾ ਪੁਲਿਸ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਉਨ੍ਹਾਂ ਨੇ ਕਿਹਾ ਕਿ ਹਾਲਾਂਕਿ ਜ਼ਿਆਦਾਤਰ ਪੁਲਿਸ ਮੁਖੀ ਆਪਣੇ ਸਬੰਧਤ ਜ਼ਿਲ੍ਹਿਆਂ ਵਿਚ ਬਹੁਤ ਚੰਗਾ ਕੰਮ ਕਰ ਰਹੇ ਹਨ ਪਰ ਇੰਟੈਲੀਟੈਂਸ ਤੇ ਸਮਾਰਟ ਪੁਲਿਸਿੰਗ ਜਿਸ ਵਿਚ ਤਕਨੀਕੀ ਦਾ ਇਸਤੇਮਾਲ ਸ਼ਾਮਲ ਹੈ ਤੇ ਬੁਨਿਆਦੀ ਪੁਲਿਸਿੰਗ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਲੋੜ ਹੈ। ਜ਼ਿਲ੍ਹਾ ਪੱਧਰ ‘ਤੇ ਪੁਲਿਸ ਮੁੱਖ ਦਫਤਰਾਂ ਨੂੰ ਤਕਨੀਕੀ ਤੌਰ ‘ਤੇ ਵਿਕਸਿਤ ਕੀਤਾ ਜਾਵੇਗਾ।
ਡੀਜੀਪੀ ਨੇ ਸਾਰੇ ਪੁਲਿਸ ਕਮਿਸ਼ਰਾਂ ਤੇ ਐੱਸਐੱਸਪੀਜ਼ ਨੂੰ ਸਖਤੀ ਨਾਲ ਹੁਕਮ ਦਿੱਤਾ ਹੈ ਕਿ ਉਹ ਬਾਰੀਕੀ ਨਾਲ ਨਸ਼ੀਲੀਆਂ ਦਵਾਈਆਂ ਦੀ ਬਰਾਮਦਗੀ ਸਬੰਧੀ ਜਾਂਚ ਕਰੇ। ਉਨ੍ਹਾਂ ਨੇ ਡਰੱਗਜ਼ ਦੀ ਬਰਾਮਦਗੀ ‘ਤੇ ਧਿਆਨ ਕੇਂਦਰਤ ਕਰਨ ਅਤੇ ਪੀਆਈਡੀ-ਐੱਨਡੀਪੀਐੱਸ ਐਕਟ ਤਹਿਤ NDPS ਮਾਮਲਿਆਂ ਵਿਚ ਦੋਸ਼ੀਆਂ ਦੀ ਜਾਇਦਾਦ ਨੂੰ ਜ਼ਬਤ ਕਰਨ ਨੂੰ ਵੀ ਕਿਹਾ। ਉਨ੍ਹਾਂ ਨੇ NDPS ਮਾਮਲਿਆਂ ਦੇ ਸਾਰੇ ਅਪਰਾਧੀਆਂ, ਜ਼ਮਾਨਤ ਲੈਣ ਵਾਲਿਆਂ ਤੇ ਫਰਾਰ ਲੋਕਾਂ ਦੀ ਗ੍ਰਿਫਤਾਰੀ ਨੂੰ ਪਹਿਲ ਦੇਣ ਲਈ ਵੀ ਪੁਲਿਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਨੂੰ ਹੁਕਮ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: