ਸੁਲਤਾਨਪੁਰ ਲੋਧੀ ਦੇ ਇਕ ਗੁਰਦੁਆਰੇ ‘ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ ‘ਚ ਚੱਲ ਰਹੇ ਵਿਵਾਦ ਨੂੰ ਲੈ ਕੇ ਪੁਲਿਸ ਅਤੇ ਨਿਹੰਗਾਂ ਵਿਚਾਲੇ ਮੁੱਠ.ਭੇੜ ਹੋਈ। ਜਿਸ ਵਿੱਚ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ ਸੀ। ਪੰਜਾਬ ਦੇ ਡੀਜੀਪੀ ਨੇ ਹੋਮਗਾਰਡ ਜਸਪਾਲ ਸਿੰਘ ਦੀ ਮੌ.ਤ ਤੇ ਦੁੱਖ ਪ੍ਰਗਟਾਇਆ ਹੈ। ਇਸ ਦੇ ਨਾਲ ਹੀ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਪੰਜਾਬ ਦੇ ਡੀਜੀਪੀ ਨੇ ਆਪਣੇ ਸੋਸ਼ਲ ਮੀਡੀਆ ਅਕਾਉਟ ਤੇ ਇਕ ਪੋਸਟ ਸ਼ੇਅਰ ਕਰਦਿਆ ਇਸਦੀ ਜਾਣਕਾਰੀ ਸਾਂਝੀ ਕੀਤੀ। ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਮ੍ਰਿਤਕ ਹੋਮਗਾਰਡ ਦੀ ਮੌਤ ਤੇ ਦੁੱਖ ਸਾਂਝਾ ਕੀਤਾ ਹੈ। ਇਨ੍ਹਾਂ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ‘ਚ ਲਿਖਿਆ ਕਿ- ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਸ ਦੇ ਹੋਮਗਾਰਡ ਜਸਪਾਲ ਸਿੰਘ ਜੀ ਦੀ ਮੌਤ ਹੋ ਗਈ। ਇਸ ਦੁਖਦਾਈ ਘੜੀ ‘ਚ ਮ੍ਰਿਤਕ ਦੇ ਪਰਿਵਾਰ ਨਾਲ ਸਾਡੀ ਦਿਲੋਂ ਹਮਦਰਦੀ ਹੈ। ਪੁਲਿਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ। ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ। ਉਨ੍ਹਾਂ ਅੱਗੇ ਲਿਖਿਆ ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ। ਯਾਨਿ ਕਿ ਕੁੱਲ 2 ਕਰੋੜ ਰੁਪਏ ਦਿੱਤੇ ਜਾਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਭਵਿੱਖ ‘ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ ।