ਕਪੂਰਥਲਾ ‘ਚ ਗੁਰਦੁਆਰਾ ਸਾਹਿਬ ਵਿੱਚ ਪੁਲਿਸ ਸਾਹਮਣੇ ਕੁੱਟ-ਕੁੱਟ ਕੇ ਨੌਜਵਾਨ ਦੀ ਮੌਤ ਦੇ ਮਾਮਲੇ ਦੀ ਜਾਂਚ ਡੀਜੀਪੀ ਸਿਧਾਰਥ ਚੱਟੋਪਾਧਿਆਏ ਕਰਨਗੇ। ਇਸ ਸਬੰਧੀ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਐੱਸ.ਐੱਸ.ਪੀ. ਤੇ ਹੋਰ ਪੁਲਿਸ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
ਰੰਧਾਵਾ ਨੇ ਮੰਗਲਵਾਰ ਨੂੰ ਕਿਹਾ ਕਿ ਕਿਸੇ ਨੂੰ ਵੀ ਇਸ ਤਰ੍ਹਾਂ ਬੇਰਹਿਮੀ ਨਾਲ ਕੁੱਟਣਾ ਗਲਤ ਹੈ। ਜੇ ਉਹ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਵਿੱਚ ਦਾਖ਼ਲ ਹੋ ਗਿਆ ਸੀ, ਤਾਂ ਉਸ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰਨਾ ਚਾਹੀਦਾ ਸੀ। ਪਰ ਅਜਿਹਾ ਨਹੀਂ ਹੋਇਆ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਉਨ੍ਹਾਂ ਕਿਹਾ ਕਿ ਖੁਦ ਗੁਰਦੁਆਰਾ ਸਾਹਿਬ ਦੇ ਮੁਲਾਜ਼ਮਾਂ ਨੇ ਉਸ ਨੂੰ ਕੁੱਟਿਆ, ਜਿਸ ਕਰਕੇ ਉਸ ਦੀ ਮੌਤ ਹੋ ਗਈ। ਮੇਰੇ ਧਿਆਨ ਵਿੱਚ ਇਹ ਮਾਮਲਾ ਲਿਆਇਆ ਗਿਆ ਹੈ ਕਿ ਮਾਰਿਆ ਗਿਆ ਨੌਜਵਾਨ ਮਾਨਸਿਕ ਤੌਰ ‘ਤੇ ਠੀਕ ਨਹੀਂ ਸੀ।
ਇਹ ਵੀ ਪੜ੍ਹੋ : ਰਾਜੋਆਣਾ ਨੂੰ ਜੇਲ੍ਹ ‘ਚ ਬੰਦ ਹੋਇਆਂ 26 ਸਾਲ ਪੂਰੇ ਹੋਣ ‘ਤੇ ਭੈਣ ਕਮਲਦੀਪ ਨੇ ਪਾਈ ਭਾਵੁਕ ਪੋਸਟ
ਇਨ੍ਹਾਂ ਸਾਰੇ ਪਹਿਲੂਆਂ ਨੂੰ ਵੇਖਦੇ ਹੋਏ ਜਾਂਚ ਕਰਨ ਦੀ ਜ਼ਿੰਮੇਵਾਰੀ ਡੀਜੀਪੀ ਨੂੰ ਸੌਂਪੀ ਗਈ ਹੈ। ਇਸ ਦੀ ਰਿਪੋਰਟ ਛੇਤੀ ਹੀ ਮਿਲ ਜਾਏਗੀ। ਗ੍ਰਹਿ ਮੰਤਰੀ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਦੀ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਜਾਂਚ ਕਰ ਰਹੀਆਂ ਹਨ। ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਵੀ ਪੁੱਛ-ਗਿੱਛ ਕੀਤੀ ਜਾ ਰਹੀ ਹੈ ਪਰ ਉਹ ਪੁਲਿਸ ਨਾਲ ਸਹਿਯੋਗ ਨਹੀਂ ਕਰ ਰਿਹਾ।