ਮੋਹਾਲੀ-ਚੰਡੀਗੜ੍ਹ ਸਰਹੱਦ ‘ਤੇ ਕੌਮੀ ਇਨਸਾਫ਼ ਮੋਰਚਾ ਵੱਲੋਂ ਲਗਾਏ ਗਏ ਪੱਕਾ ਮੋਰਚਾ ਮਾਮਲੇ ‘ਚ ਪੰਜਾਬ ਦੇ DGP ਗੌਰਵ ਯਾਦਵ ਨੂੰ ਅੱਜ ਹਾਈਕੋਰਟ ਵਿੱਚ ਹਲਫ਼ਨਾਮਾ ਪੇਸ਼ ਕਰਨਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਹੱਦ ਤੋਂ ਮੋਰਚਾ ਹਟਾਉਣ ਦੇ ਹੁਕਮ ਦਿੱਤੇ ਸਨ ਪਰ ਜੇਕਰ ਇਸ ਦੀ ਪਾਲਣਾ ਨਾ ਹੋਣ ਕਾਰਨ ਡੀਜੀਪੀ ਹਾਈਕੋਰਟ ਵਿੱਚ ਆਪਣਾ ਪੱਖ ਪੇਸ਼ ਕਰਨਗੇ।
ਇਸ ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਐਡਵੋਕੇਟ ਜਨਰਲ (ਏਜੀ) ਨੇ ਹਾਈ ਕੋਰਟ ਤੋਂ ਜਵਾਬ ਦਾਖ਼ਲ ਕਰਨ ਲਈ ਵਾਧੂ ਸਮਾਂ ਮੰਗਿਆ ਸੀ। ਇਸ ‘ਤੇ ਹਾਈਕੋਰਟ ਨੇ ਸੁਣਵਾਈ ਦੀ ਤਰੀਕ 31 ਮਈ ਤੈਅ ਕੀਤੀ ਸੀ। ਜਿਸ ਤੋਂ ਬਾਅਦ ਡੀਜੀਪੀ ਨੇ ਅੱਜ ਹਾਈ ਕੋਰਟ ਵਿੱਚ ਕੇਸ ਦੀ ਮੌਜੂਦਾ ਸਥਿਤੀ ਰਿਪੋਰਟ ਦਾਇਰ ਕਰਨੀ ਹੈ।
ਦਰਅਸਲ, ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਵੱਲੋਂ 7 ਜਨਵਰੀ 2023 ਤੋਂ ਮੋਹਾਲੀ-ਚੰਡੀਗੜ੍ਹ ਸਰਹੱਦ ‘ਤੇ ਪੱਕਾ ਮੋਰਚਾ ਲਾਇਆ ਗਿਆ ਸੀ। ਇਸ ਕਾਰਨ ਚੰਡੀਗੜ੍ਹ ਅਤੇ ਮੁਹਾਲੀ ਦੇ ਆਮ ਲੋਕ ਭਾਰੀ ਪ੍ਰੇਸ਼ਾਨੀ ਵਿੱਚ ਹਨ। ਚੰਡੀਗੜ੍ਹ ਦੇ ਸੈਕਟਰ-51/52 ਅਤੇ ਮੋਹਾਲੀ ਫੇਜ਼-7/8 ਦੇ ਲੋਕਾਂ ਨੂੰ ਮੋਰਚੇ ਕਾਰਨ ਵਧੇਰੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : CM ਮਾਨ ਨੇ ਸਕੂਲੀ ਵਿਦਿਆਰਥੀਆਂ ਨਾਲ ਵਰਚੂਅਲੀ ਕੀਤੀ ਗੱਲ, ਕਿਹਾ- ਹੁਨਰ ਵਿਕਾਸ ਬਾਰੇ ਕਰਨਗੇ ਜਾਗਰੂਕ
ਦੱਸ ਦੇਈਏ ਕਿ 8 ਫਰਵਰੀ 2023 ਨੂੰ, ਕੌਮੀ ਇਨਸਾਫ਼ ਮੋਰਚਾ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਮੋਰਚਾ ਹਿੰਸਕ ਹੋ ਗਿਆ। ਇਸ ਕਾਰਨ ਚੰਡੀਗੜ੍ਹ ਦੀਆਂ ਕਈ ਮਹਿਲਾ ਪੁਲਿਸ ਮੁਲਾਜ਼ਮ ਤੇ ਹੋਰ ਜਵਾਨ ਜ਼ਖ਼ਮੀ ਹੋ ਗਏ। ਪੁਲਿਸ ਵਾਲਿਆਂ ਨੇ ਭੱਜ ਕੇ ਆਪਣੀ ਜਾਨ ਬਚਾਈ ਸੀ। ਪੁਲਿਸ ਨੇ ਜਗਤਾਰ ਸਿੰਘ ਹਵਾਰਾ ਦੇ ਪਿਤਾ ਸਣੇ 7 ਲੋਕਾਂ ਦੇ ਖਿਲਾਫ ਕਾਤਲਾਨਾ ਹਮਲਾ ਅਤੇ ਲੁੱਟ-ਖੋਹ ਕਰਨ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ।
ਵੀਡੀਓ ਲਈ ਕਲਿੱਕ ਕਰੋ -: