ਡੀਜੀਪੀ ਨੇ ਕਿਹਾ ਕਿ ਕਲ ਦੀ ਘਟਨਾ ਦੇ ਮੱਦੇਨਜ਼ਰ ਇਥੇ ਬੈਠਕ ਹੋਈ ਜਿਸ ਵਿਚ ਖੁਫੀਆ ਵਿਭਾਗ ਦੇ ਅਧਿਕਾਰੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਵੀ ਮੌਜੂਦ ਸਨ। ਇਹ ਪੁੱਛੇ ਜਾਣ ‘ਤੇ ਕੀ ਇਹ ਅੱਤਵਾਦੀ ਹਮਲਾ ਸੀ, ਡੀਜੀਪੀ ਨੇ ਕਿਹਾ ਕਿ ਜਾਂਚ ‘ਚ ਜੋ ਵੀ ਸਾਹਮਣੇ ਆਏਗਾ, ਉਸ ਨੂੰ ਮੀਡੀਆ ਨਾਲ ਸਾਂਝਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ਕੋਲ ਸੁਰਾਗ ਹਨ ਅਤੇ ਜਲਦ ਹੀ ਦੋਸ਼ੀ ਹਿਰਾਸਤ ਵਿਚ ਹੋਣਗੇ। ਉਨ੍ਹਾਂ ਕਿਹਾ ਕਿ ਇਹ ਇੱਕ ਚੁਣੌਤੀ ਹੈ ਅਤੇ ਅਸੀਂ ਇਸ ਮਾਮਲੇ ਨੂੰ ਸੁਲਝਾਉਣ ਲਈ ਆਪਣੀ ਸਰਵੋਤਮ ਕੋਸ਼ਿਸ਼ ਕਰ ਰਹੇ ਹਾਂ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਮੋਹਾਲੀ ਦੇ ਸੈਕਟਰ-77 ਸਥਿਤ ਇੰਟੈਲੀਜੈਂਸ ਵਿਭਾਗ ਦੇ ਮੁੱਖ ਦਫਤਰ ਤੇ ਅੰਦਰ ਬੀਤੀ ਰਾਤ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ ਸੀ ਜਿਸ ਨਾਲ ਇਮਾਰਤ ਦੀ ਇੱਕ ਮੰਜ਼ਿਲ ਦੀ ਖਿੜਕੀ ਦੇ ਸ਼ੀਸ਼ੇ ਟੁੱਟ ਗਏ। ਇਹ ਧਮਾਕਾ ਲਗਭਗ ਪੌਣੇ ਅੱਠ ਵਜੇ ਹੋਏ। ਹਾਲਾਂਕਿ ਇਸ ਵਿਚ ਜਾਨ-ਮਾਲ ਦਾ ਨੁਕਸਾਨ ਨਹੀਂ ਹੋਇਆ। ਡੀਜੀਪੀ ਨੇ ਕਿਹਾ ਜਿਸ ਸਮੇਂ ਘਟਨਾ ਵਾਪਰੀ ਉਸ ਸਮੇਂ ਇਮਾਰਤ ਦੇ ਉਸ ਕਮਰੇ ਵਿਚ ਕੋਈ ਨਹੀਂ ਸੀ। ਧਮਾਕੇ ਦਾ ਅਸਰ ਦੀਵਾਰ ‘ਤੇ ਪਿਆ।
ਜ਼ਿਕਰਯੋਗ ਹੈ ਕਿ ਇਸ ਘਟਨਾ ਨੂੰ ਖੁਫੀਆ ਤੰਤਰ ਦੀ ਵੱਡੀ ਅਸਫਲਤਾ ਵਜੋਂ ਦੇਖਿਆ ਜਾ ਰਿਹਾ ਹੈ ਕਿਉਂਕਿ ਦਫਤਰ ਦੀ ਇਮਾਰਤ ਵਿਚ ਐਂਟੀ ਇੰਟੈਲੀਜੈਂਸ ਸਕੁਐਡ, ਸਪੈਸ਼ਲ ਟਾਸਕ ਫੋਰਸ ਅਤੇ ਪੁਲਿਸ ਦੀਆਂ ਕੁਝ ਹੋਰ ਇਕਾਈਆਂ ਵੀ ਮੌਜੂਦ ਹਨ।