ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕਾਂ ਨੂੰ ਪੈਟਰੋਲੀਅਮ ਉਤਪਾਦਾਂ ਦਾ ਇਸਤੇਮਾਲ ਘੱਟ ਕਰ ਦੇਣਾ ਚਾਹੀਦਾ ਹੈ। ਪਿਛਲੇ 16 ਦਿਨ ਤੋਂ ਈਂਧਣ ਦੀਆਂ ਕੀਮਤਾਂ ਤੋਂ ਬਾਅਦ ਸ਼ਹਿਰ ਵਿਚ ਪੈਟਰੋਲ 115.12 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 99.83 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਵਿਕ ਰਿਹਾ ਹੈ।
ਇੰਡੀਅਨ ਆਇਲ ਕਾਰਪੋਰੇਸ਼ਨ ਤੇ ਹੋਰ ਤੇਲ ਕੰਪਨੀਆਂ ਵੱਲੋਂ ਆਯੋਜਿਤ ਪ੍ਰੋਗਰਾਮ ਵਿਚ ਧਨਖੜ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਵਿਚ ਵਾਧੇ ਉਤੇ ਲੋਕ ਆਪਣੀਆਂ ਚਿੰਤਾਵਾਂ ਪ੍ਰਗਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਚੰਗਾ ਉਪਾਅ ਹੈ ਕਿ ਹਰ ਵਾਰ ਜਦੋਂ ਤੇਲ ਦੀਆਂ ਕੀਮਤਾਂ ਵਿਚ ਵਾਧਾ ਹੁੰਦਾ ਹੈ ਤਾਂ ਉਸ ਦਾ ਇਸਤੇਮਾਲ ਘੱਟ ਕਰ ਦਿੱਤਾ ਜਾਵੇ। ਊਰਜਾ ਦਾ ਇਸਤੇਮਾਲ ਘੱਟ ਕਰਨ ਨਾਲ ਧਰਤੀ ਅਤੇ ਦੇਸ਼ ਦੀ ਅਰਥਵਿਵਸਥਾ ਨੂੰ ਰਾਹਤ ਮਿਲੇਗੀ ਕਿਉਂਕਿ ਪੈਟਰੋਲੀਅਮ ਉਤਪਾਦਾਂ ਦਾ ਆਯਾਤ ਦੇਸ਼ ਦੇ ਸਾਧਨਾਂ ਦੀ ਬਰਬਾਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 2008 ਬੈਚ ਦੇ 3 IPS ਅਧਿਕਾਰੀਆਂ ਨੂੰ DIG ਵਜੋਂ ਕੀਤਾ ਗਿਆ ਪ੍ਰਮੋਟ
ਉਨ੍ਹਾਂ ਨੇ ਕਿਹਾ ਕਿ ਪੈਟਰੋਲੀਅਮ ਉਤਪਾਦ ਜੈਵਿਕ ਬਾਲਣ ਹਨ ਜਿਨ੍ਹਾਂ ਦੀ ਮੁੜ ਵਰਤੋਂ ਨਹੀਂ ਕੀਤੀ ਜਾ ਸਕਦੀ ਅਤੇ ਇਨ੍ਹਾਂ ਦੇ ਪੁਨਰ ਨਿਰਮਾਣ ਵਿੱਚ ਲੱਖਾਂ ਸਾਲ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਉਤਪਾਦਾਂ ਦੀ ਜ਼ਿਆਦਾ ਖਪਤ ਬੰਦ ਕੀਤੀ ਜਾਣੀ ਚਾਹੀਦੀ ਹੈ।