ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਨਾਭਾ ਜੇਲ੍ਹ ਤੋਂ ਰਿਹਾਈ ਅੱਜ ਸੰਭਵ ਹੈ। ਉਨ੍ਹਾਂ ਨੂੰ ਨਵੀਆਂ ਧਾਰਾਵਾਂ ਵਿੱਚ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਉਹ ਅੱਜ ਸ਼ਾਮ ਤੱਕ ਨਾਭਾ ਜੇਲ੍ਹ ਤੋਂ ਬਾਹਰ ਆ ਜਾਣਗੇ।
ਧਰਮਸੋਤ ਨੂੰ ਦੋ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰੈਗੂਲਰ ਜ਼ਮਾਨਤ ਮਿਲ ਗਈ ਸੀ। ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਨਾਭਾ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ। ਜੇਲ੍ਹ ਪ੍ਰਬੰਧਕਾਂ ਨੇ ਦਲੀਲ ਦਿੱਤੀ ਕਿ ਉਨ੍ਹਾਂ ਨੂੰ ਸਰਕਾਰ ਤੋਂ ਸੂਚਨਾ ਮਿਲੀ ਹੈ ਕਿ ਧਰਮਸੋਤ ‘ਤੇ ਦਰਜ ਕੇਸ ਵਿੱਚ ਨਵੀਆਂ ਧਾਰਾਵਾਂ ਜੋੜ ਦਿੱਤੀਆਂ ਗਈਆਂ ਹਨ। ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਹੀ ਜ਼ਮਾਨਤ ਮਿਲੀ ਸੀ।
ਇਸ ਲਈ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਸਕਦਾ। ਜਿਸ ਤੋਂ ਬਾਅਦ ਧਰਮਸੋਤ ਦੇ ਵਕੀਲ ਮੁੜ ਹਾਈਕੋਰਟ ਪੁੱਜੇ। ਇਸ ਤੋਂ ਬਾਅਦ ਧਰਮਸੋਤ ਨੂੰ ਵੀ ਨਵੀਆਂ ਧਾਰਾਵਾਂ ਤਹਿਤ ਜ਼ਮਾਨਤ ਮਿਲ ਗਈ ਹੈ। ਇਸ ਤੋਂ ਬਾਅਦ ਅੱਜ ਸ਼ਾਮ ਤੱਕ ਉਹ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ।
ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ 3 ਮਹੀਨੇ ਪਹਿਲਾਂ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਆਈਪੀਸੀ ਦੀਆਂ ਧਾਰਾਵਾਂ 420, 467, 468 ਅਤੇ 471 ਵੀ ਜੋੜ ਦਿੱਤੀਆਂ ਗਈਆਂ ਹਨ। ਨਾਭਾ ਜੇਲ੍ਹ ਦੇ ਅਧਿਕਾਰੀਆਂ ਮੁਤਾਬਕ ਉਨ੍ਹਾਂ ਕੋਲ ਜੋ ਜ਼ਮਾਨਤ ਹੁਕਮ ਪੁੱਜੇ ਹਨ, ਉਨ੍ਹਾਂ ਵਿੱਚ ਇਨ੍ਹਾਂ ਧਾਰਾਵਾਂ ਤਹਿਤ ਕੋਈ ਜ਼ਮਾਨਤ ਨਹੀਂ ਹੈ।
ਇਹ ਵੀ ਪੜ੍ਹੋ : ਇੱਕ ਹੋਰ ਕੋਸ਼ਿਸ਼ ਨਾਕਾਮ, PAK ਤਸਕਰਾਂ ‘ਤੇ ਫਾਇਰਿੰਗ, 38 ਕਰੋੜ ਦੀ ਹੈਰੋਇਨ, ਕਾਰਤੂਸਾਂ ਦਾ ਜ਼ਖੀਰਾ ਫੜਿਆ
ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੀ ਇਸ ਬਾਰੇ ਹੁਣੇ ਹੀ ਪਤਾ ਲੱਗਾ ਹੈ। ਇਹ ਜਾਣਕਾਰੀ ਉਸ ਨੂੰ ਫੈਕਸ ਰਾਹੀਂ ਭੇਜੀ ਗਈ ਸੀ। ਜਿਸ ਤੋਂ ਬਾਅਦ ਉਸ ਦੀ ਰਿਹਾਈ ਰੋਕ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਧਰਮਸੋਤ 85 ਦਿਨਾਂ ਤੋਂ ਜੇਲ੍ਹ ਵਿੱਚ
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਜੰਗਲਾਤ ਮੰਤਰੀ ਰਹਿ ਚੁੱਕੇ ਧਰਮਸੋਤ ਪਿਛਲੇ 85 ਦਿਨਾਂ ਤੋਂ ਨਾਭਾ ਜੇਲ੍ਹ ਵਿੱਚ ਬੰਦ ਹਨ। ਉਹ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਫੜਿਆ ਗਿਆ ਸੀ। ਧਰਮਸੋਤ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਦਰੱਖਤ ਕੱਟਣ ਲਈ ਪਰਮਿਟ ਲੈਣ ਵਾਲੇ ਲੋਕਾਂ ਤੋਂ 500 ਰੁਪਏ ਕਮਿਸ਼ਨ ਲਿਆ ਸੀ। ਵਿਜੀਲੈਂਸ ਨੇ ਮੁਢਲੀ ਜਾਂਚ ਵਿੱਚ ਉਨ੍ਹਾਂ ਦੇ ਸਵਾ ਦੋ ਕਰੋੜ ਕਮਿਸ਼ਨ ਲੈਣ ਦੇ ਦੋਸ਼ ਸਾਬਤ ਹੋਮ ਦੀ ਗੀਲ ਕਹੀ। ਹਾਲਾਂਕਿ ਹਾਈਕੋਰਟ ਵਿੱਚ ਜ਼ਮਾਨਤ ‘ਤੇ ਸੁਣਵਾਈ ਵੇਲੇ ਕੋਈ ਪਰਮਿਟ ਹੋਲਡਰ ਕਮਿਸ਼ਨ ਦੀ ਗਵਾਹੀ ਦੇਣ ਨਹੀਂ ਆਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ।