ਸੂਬਾ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਗ੍ਰਿਫਤਾਰੀ ਤੋਂ ਬਾਅਦ ਧਰਮਸੋਤ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਕੋਰਟ ਵੱਲੋਂ ਉਨ੍ਹਾਂ ਨੂੰ ਤਿੰਨ ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਸਾਬਕਾ ਕੈਬਨਿਟ ਮੰਤਰੀ ਧਰਮਸੋਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੇਰੇ ‘ਤੇ ਲਗਾਏ ਗਏ ਸਾਰੇ ਦੋਸ਼ ਗਲਤ ਹਨ ਤੇ ਮੈਨੂੰ ਨਾਜਾਇਜ਼ ਫਸਾਇਆ ਗਿਆ ਹੈ।
ਇਸ ਦੇ ਨਾਲ ਹੀ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੰਜਾਬ ਸਰਕਾਰ ‘ਤੇ ਧੱਕੇਸ਼ਾਹੀ ਦਾ ਵੀ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਮੈਂ ਬੇਕਸੂਰ ਹਾਂ ਤੇ ਮੈਨੂੰ ਜਾਣਬੁਝ ਕੇ ਫਸਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਦੀ ਟੀਮ ਕੰਧਾਂ ਟੱਪ ਕੇ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਗਈ ਤੇ ਪਾਣੀ ਵੀ ਨਹੀਂ ਪੀਣ ਦਿੱਤਾ।
ਦੱਸ ਦੇਈਏ ਕਿ ਧਰਮਸੋਤ ‘ਤੇ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੌਰਾਨ ਇੱਕ IAS ਅਧਿਕਾਰੀ ਤੋਂ 23 ਕਰੋੜ ਰੁਪਏ ਦੇ ਘੁਟਾਲੇ ਦਾ ਦੋਸ਼ ਲਗਾਇਆ ਗਿਆ ਸੀ। ਹੁਣ ਉਸ ‘ਤੇ ਮੰਤਰੀ ਦੇ ਤੌਰ ‘ਤੇ ਮਾੜੇ ਕੰਮਾਂ ਲਈ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਜਿਸ ਤੋਂ ਬਾਅਦ CM ਮਾਨ ਨੇ ਗ੍ਰਿਫਤਾਰੀ ਲਈ ਦਿੱਤੀ ਮਨਜ਼ੂਰੀ ਹੈ। ਜ਼ਿਕਰਯੋਗ ਹੈ ਕਿ ਅੱਜ ਰਾਹੁਲ ਗਾਂਧੀ ਪੰਜਾਬ ਆ ਰਹੇ ਹਨ, ਪਰ ਉਨ੍ਹਾਂ ਦੇ ਪੰਜਾਬ ਦੌਰੇ ਤੋਂ ਪਹਿਲਾਂ ਹੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਧਰਮਸੋਤ ਨੂੰ ਅਮਲੋਹ ਤੋਂ ਸਵੇਰੇ 3 ਵਜੇ ਦੇ ਕਰੀਬ ਗ੍ਰਿਫ਼ਤਾਰ ਕੀਤਾ ਗਿਆ । ਧਰਮਸੋਤ ‘ਤੇ ਰੁੱਖਾਂ ਦੀ ਕਟਾਈ ਦੇ ਬਦਲੇ ਰਿਸ਼ਵਤ ਲੈਣ ਦਾ ਦੋਸ਼ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ : ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਨੇ ਮਾਲ ਵਿਭਾਗ ਵੱਲੋਂ ਕੀਤੀ ਜਾ ਰਹੀ ਹੜਤਾਲ ਦਾ ਕੀਤਾ ਸਮਰਥਨ
ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ 2 ਜੂਨ ਨੂੰ ਮੋਹਾਲੀ ਦੇ ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ ਬੈਂਸ ਅਤੇ ਠੇਕੇਦਾਰ ਹਰਮਹਿੰਦਰ ਸਿੰਘ ਉਰਫ਼ ਹੈਮੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ WWICS ਕੰਪਨੀ ਦੇ ਮਾਲਕ ਦਵਿੰਦਰ ਸਿੰਘ ਸੰਧੂ ਦੀ ਸ਼ਿਕਾਇਤ ’ਤੇ ਕੀਤੀ ਗਈ ਸੀ । ਦੋਵਾਂ ਨੂੰ ਸੰਧੂ ਦੇ ਪ੍ਰਾਜੈਕਟਾਂ ਸਬੰਧੀ ਪੱਖ ਲੈਣ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਕੇ ਡੀਐੱਫ਼ਓ ਅਤੇ ਠੇਕੇਦਾਰ ਵਿਰੁੱਧ ਵਿਜੀਲੈਂਸ ਥਾਣਾ ਮੋਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਸੀ। ਪਿਛਲੇ ਦਿਨੀਂ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਦੇ ਆਧਾਰ ’ਤੇ ਤਾਜ਼ਾ ਮਾਮਲਾ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: