ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਮੌਤ ਦੇ ਅੰਕੜੇ ਦਿਨੋ-ਦਿਨ ਵਧਦੇ ਜਾ ਰਹੇ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਪੰਜਾਬ ਤੋਂ ਵਿਦੇਸ਼ਾਂ ਨੂੰ ਜਾਂਦੇ ਹਨ। ਉਹ ਜਾਂ ਤਾਂ ਪੜ੍ਹਾਈ ਕਰਨ ਤੇ ਜਾਂ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਜਾਕੇ ਸੈਟਲ ਹੋਣਾ ਚਾਹੁੰਦੇ ਹਨ ਪਰ ਕਈ ਵਾਰ ਉਨ੍ਹਾਂ ਦੇ ਸੁਪਨਿਆਂ ਨੂੰ ਬੂਰ ਨਹੀਂ ਪੈਂਦਾ ਤੇ ਕੋਈ ਨਾ ਕੋਈ ਭਾਣਾ ਵਰਤ ਜਾਂਦਾ ਹੈ ਜਿਸ ਨਾਲ ਉਨ੍ਹਾਂ ਦੇ ਤੇ ਉਨ੍ਹਾਂ ਦੇ ਪਰਿਵਾਰ ਦੇ ਸੁਪਨੇ ਧਰੇ ਦੇ ਧਰੇ ਰਹਿ ਜਾਂਦੇ ਹਨ।
ਅਜਿਹਾ ਹੀ ਇਕ ਹਾਦਸਾ ਸ਼੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਤੋਂ ਸਾਹਮਣੇ ਆਇਆ ਹੈ ਜਿਥੇ ਪੰਜਾਬੀ ਨੌਜਵਾਨ ਦੀ ਕੈਨੇਡਾ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਰਨ ਸਿੰਘ ਵਜੋਂ ਹੋਈ ਹੈ। ਕਰਨ ਸਿੰਘ ਅੱਜ ਤੋਂ 5 ਸਾਲ ਪਹਿਲਾਂ ਯਾਨੀ 2019 ਵਿਚ ਕੈਨੇਡਾ ਗਿਆ ਸੀ। ਉਦੋਂ ਉਸ ਦੀ ਉਮਰ ਮਹਿਜ਼ 18 ਸਾਲ ਸੀ। ਤੇ ਬੀਤੇ ਦਿਨੀਂ ਯਾਨੀ ਨਵੇਂ ਸਾਲ ਦੇ ਪਹਿਲੇ ਦਿਨ ਕਰਨ ਸਿੰਘ ਦੀ ਕੈਨੇਡਾ ਵਿਚ ਮੌਤ ਹੋ ਗਈ।
ਮ੍ਰਿਤਕ ਕਰਨ ਸਿੰਘ ਦੀ ਮਾਂ ਨੇ ਦੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਜਿਗਰ ਦੇ ਟੁਕੜੇ ਨੂੰ ਪੰਜ ਸਾਲ ਪਹਿਲਾਂ ਵਿਦੇਸ਼ ਭੇਜਿਆ ਸੀ। ਉਨ੍ਹਾਂ ਆਖਿਆ ਕਿ ਕਰਨ ਸਿੰਘ ਨੇ ਕੁਝ ਸਮੇਂ ਬਾਅਦ ਗਿੱਦੜਬਾਹਾ ਵਾਪਸ ਆਉਣਾ ਸੀ ਤੇ ਪਰਿਵਾਰ ਵੱਲੋਂ ਧਾਰਮਿਕ ਸਮਾਗਮ ਵੀ ਕਰਵਾਏ ਜਾਣੇ ਸਨ ਪਰ ਇਸ ਤੋਂ ਪਹਿਲਾਂ ਹੀ ਕਰਨ ਸਿੰਘ ਨਾਲ ਹਾਦਸਾ ਵਾਪਰ ਗਿਆ। ਕਰਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਤੋਂ ਇਲਾਵਾ ਕਰਨ ਦੀ ਇਕ ਭੈਣ ਹੈ ਜੋ ਕਿ ਬਜ਼ੁਰਗ ਮਾਪਿਆਂ ਦਾ ਇਕੋ-ਇਕ ਸਹਾਰਾ ਹੈ।
ਇਹ ਵੀ ਪੜ੍ਹੋ : ਸ਼੍ਰੀ ਬਾਵਾ ਲਾਲ ਦਿਆਲ ਆਸ਼ਰਮ ਦੇ ਸਰਪ੍ਰਸਤ ਮਹਾਮੰਡਲੇਸ਼ਵਰ ਮਹੰਤ ਗੰਗਾਦਾਸ ਦਾ ਹੋਇਆ ਦੇਹਾਂਤ
ਕੈਨੇਡਾ ਦੇ ਟੋਰਾਂਟੋ ਵਿਚ ਕਰਨ ਸਿੰਘ ਨਾਲ ਰਹਿੰਦੇ ਉਸ ਦੇ ਸਾਥੀਆਂ ਨੇ ਦੱਸਿਆ ਕਿ ਕਰਨ ਬਹੁਤ ਹੀ ਮਿਹਨਤੀ ਤੇ ਇਮਾਨਦਾਰ ਲੜਕਾ ਸੀ। ਮ੍ਰਿਤਕ ਦੀ ਮਾਂ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੱਥ ਜੋੜ ਕੇ ਫਰਿਆਦ ਕੀਤੀ ਹੈ। ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਕਰ ਸਕਣ ਤੇ ਉਸ ਦਾ ਸਸਕਾਰ ਕਰ ਸਕਣ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”