ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੂੰ ਮੁੜ ਪੈਰੋਲ ਮਿਲਣ ਦੀ ਚਰਚਾ ਸ਼ੁਰੂ ਹੋ ਗਈ ਹੈ। ਚਰਚਾ ਹੈ ਕਿ ਉਹ ਯੂਪੀ ਦੇ ਬਰਨਾਵਾ ਆਸ਼ਰਮ ਵਿੱਚ ਹੀ ਇਹ ਪੈਰੋਲ ਵੀ ਕੱਟ ਸਕਦਾ ਹੈ। ਉਸ ਦੇ 29 ਅਪ੍ਰੈਲ ਤੋਂ ਪਹਿਲਾਂ ਬਾਹਰ ਆਉਣ ਦੇ ਚਰਚੇ ਹਨ ਕਿਉਂਕਿ 29 ਅਪ੍ਰੈਲ ਡੇਰੇ ਦਾ ਸਥਾਪਨਾ ਦਿਵਸ ਹੈ। ਇਸ ਦੇ ਨਾਲ ਹੀ ਇਸ ਦਿਨ ਜਾਮ-ਏ-ਇਨਸਾ ਦੀ ਸ਼ੁਰੂਆਤ ਹੋਈ ਸੀ। ਅਜਿਹੇ ‘ਚ ਸਿਰਸਾ ਅਤੇ ਹੋਰ ਡੇਰਿਆਂ ‘ਚ ਸਥਾਪਨਾ ਦਿਵਸ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ।
ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਯੂਪੀ ਦੇ ਬਾਗਪਤ ਪ੍ਰਸ਼ਾਸਨ ਵੱਲੋਂ ਰਿਪੋਰਟ ਭੇਜੀ ਗਈ ਹੈ। ਪੈਰੋਲ ‘ਚ ਕੋਈ ਅੜਚਨ ਨਾ ਆਉਣ ‘ਤੇ ਡੇਰਾ ਸੱਚਾ ਸੌਦਾ ਸਿਰਸਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਡੇਰੇ ਦੀ ਇੱਕ ਟੀਮ ਯੂਪੀ ਦੇ ਬਰਨਾਵਾ ਆਸ਼ਰਮ ਵਿੱਚ ਪੁੱਜਣੀ ਸ਼ੁਰੂ ਹੋ ਗਈ ਹੈ। ਹਾਲਾਂਕਿ ਡੇਰਾ ਮੁਖੀ ਇਸ ਸਾਲ 21 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ‘ਤੇ ਆਇਆ ਸੀ ਅਤੇ ਮਾਰਚ ‘ਚ ਉਸ ਦੀ ਵਾਪਸੀ ਹੋਈ ਸੀ।
ਡੇਰਾ ਮੁਖੀ ਨੂੰ ਪਹਿਲੀ ਵਾਰ ਸਾਲ 2022 ਵਿੱਚ 7 ਫਰਵਰੀ ਨੂੰ ਪੰਜਾਬ ਅਤੇ ਯੂਪੀ ਵਿਧਾਨ ਸਭਾ ਚੋਣਾਂ ਦੌਰਾਨ 21 ਦਿਨਾਂ ਦੀ ਫਰਲੋ ਮਿਲੀ ਸੀ। ਇਸ ਦੌਰਾਨ ਉਹ ਗੁਰੂਗ੍ਰਾਮ ਡੇਰੇ ‘ਚ ਰਿਹਾ। ਇਸ ਤੋਂ ਬਾਅਦ ਉਸ ਨੂੰ 17 ਜੂਨ 2022 ਨੂੰ 30 ਦਿਨਾਂ ਦੀ ਪੈਰੋਲ ਮਿਲੀ। ਉਦੋਂ ਉਹ ਯੂਪੀ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਵਿੱਚ ਰਹਿ ਰਿਹਾ ਸੀ। ਅਕਤੂਬਰ 2022 ‘ਚ ਰਾਮ ਰਹੀਮ ਫਿਰ 40 ਦਿਨਾਂ ਲਈ ਪੈਰੋਲ ‘ਤੇ ਆਇਆ ਸੀ। ਉਸ ਨੂੰ ਇਸ ਸਾਲ 21 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ।
ਇਹ ਵੀ ਪੜ੍ਹੋ : ‘ਉਨ੍ਹਾਂ ਦਾ ਮਜ਼ਾਕ ਨਹੀਂ ਉਡਾਉਣਾ ਚਾਹੀਦਾ, ਜਿਨ੍ਹਾਂ…’, PM ਮੋਦੀ ਦੇ ਸੁਸਾਈਡ ਨੋਟ ਵਾਲੇ ‘ਜੋਕ’ ‘ਤੇ ਰਾਹੁਲ ਦਾ ਨਿਸ਼ਾਨਾ
ਰਾਮ ਰਹੀਮ ਸਾਧਵੀ ਜਿਨਸੀ ਸ਼ੋਸ਼ਣ, ਛਤਰਪਤੀ ਕਤਲ ਕੇਸ ਅਤੇ ਰਣਜੀਤ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਹ 2017 ਤੋਂ ਜੇਲ੍ਹ ਵਿੱਚ ਹੈ। ਪਹਿਲੀ ਵਾਰ ਸਾਧਵੀ ਦੇ ਜਿਨਸੀ ਸ਼ੋਸ਼ਣ ਲਈ ਉਸ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: