ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸ਼ੱਕ ਦੇ ਘੇਰੇ ਵਿੱਚ ਆ ਗਏ ਹਨ। ਈਡੀ ਨੇ ਇਸ ਪੂਰੇ ਘਟਨਾਕ੍ਰਮ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਨਾਲ ਜੋੜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਈਡੀ ਹੁਣ ਤੱਕ ਸਟਿੰਗ ਆਪ੍ਰੇਸ਼ਨ ਵਿੱਚ ਰਿਕਾਰਡ ਹੋਈ ਆਡੀਓ ਕਲਿੱਪ ਨੂੰ ਅਹਿਮ ਸਬੂਤ ਦੱਸ ਰਹੀ ਹੈ। ਈਡੀ ਅਧਿਕਾਰੀ ਮੁੱਢਲੀ ਜਾਂਚ ਲਈ ਸਿੰਗਲਾ ਖ਼ਿਲਾਫ਼ ਦਰਜ ਐਫਆਈਆਰ ਦੀ ਕਾਪੀ ਦੀ ਵੀ ਸਟੱਡੀ ਕਰ ਰਹੇ ਹਨ।
ਈਡੀ ਦੇ ਸੂਤਰਾਂ ਮੁਤਾਬਕ ਸਟਿੰਗ ਆਪ੍ਰੇਸ਼ਨ ਦੌਰਾਨ ਰਿਕਾਰਡ ਕੀਤੀ ਗਈ ਆਡੀਓ ਕਲਿੱਪ ਜਿਸ ਵਿੱਚ ਸਿੰਗਲਾ ਦੇ ਵਿਸ਼ੇਸ਼ ਅਧਿਕਾਰੀ (ਓਐਸਡੀ) ਨੂੰ ਮਨਜ਼ੂਰਸ਼ੁਦਾ ਸਰਕਾਰੀ ਟੈਂਡਰਾਂ ‘ਤੇ ਕਮਿਸ਼ਨ ਦੀ ਮੰਗ ਕਰਦਿਆਂ ਸੁਣਿਆ ਗਿਆ ਹੈ, ਜਾਂਚ ਲਈ ਅਹਿਮ ਸਬੂਤ ਹੈ।
ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਜੇ ਕੋਈ ਠੇਕੇਦਾਰ ਆਡੀਓ ਕਲਿੱਪ ਵਿੱਚ ਸਰਕਾਰੀ ਠੇਕੇ ਦੇਣ ਦੇ ਬਦਲੇ ਪੈਸੇ ਦਿੱਤੇ ਜਾਣ ਦੀ ਗੱਲ ਕਰ ਰਿਹਾ ਹੈ ਤਾਂ ਇਹ ਮਾਮਲਾ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧੀਨ ਆਉਂਦਾ ਹੈ। ਈਡੀ ਅਜਿਹੇ ਮਾਮਲਿਆਂ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਸਕਦੀ ਹੈ। ਹੁਣ ਸਿੰਗਲਾ ਦੇ ਮਾਮਲੇ ਵਿੱਚ ਵੀ ਮੰਤਰੀ ਦੇ ਓਐਸਡੀ ਨੇ ਠੇਕੇਦਾਰ ਤੋਂ ਕਰੋੜਾਂ ਰੁਪਏ ਦੀ ਮੋਟੀ ਰਕਮ ਦੀ ਮੰਗ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਸਿੰਗਲਾ ਕਾਂਡ ਮਾਮਲੇ ਵਿੱਚ ਈਡੀ ਦੇ ਸੂਤਰਾਂ ਨੇ ਹਾਲ ਹੀ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦਾ ਹਵਾਲਾ ਦਿੱਤਾ ਹੈ। ਈਡੀ ਨੇ ਇਸ ਮਾਮਲੇ ਵਿੱਚ ਹਨੀ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਗ੍ਰਿਫ਼ਤਾਰ ਕੀਤਾ ਸੀ। ਈਡੀ ਦੇ ਸੂਤਰਾਂ ਨੇ ਦੱਸਿਆ ਕਿ 2018 ਵਿੱਚ ਦਰਜ ਐੱਫ.ਆਈ.ਆਰ. ਵਿੱਚ ਹਨੀ ਦਾ ਨਾਮ ਵੀ ਨਹੀਂ ਸੀ। ਹਾਲਾਂਕਿ, ਹਨੀ ਨੇ ਬਾਅਦ ਵਿੱਚ ਈਡੀ ਦੇ ਸਾਹਮਣੇ ਮੰਨਿਆ ਕਿ ਉਸਨੇ ਗੈਰ-ਕਾਨੂੰਨੀ ਰੇਤ ਮਾਈਨਿੰਗ ਅਤੇ ਅਧਿਕਾਰੀਆਂ ਦੇ ਤਬਾਦਲੇ ਤੋਂ ਪੈਸਾ ਕਮਾਇਆ।