ਪੰਜਾਬ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨਵਾਂਸ਼ਹਿਰ ਦੇ ਪਿੰਡ ਮੇਹਲੀ ਦੀ ਹੈ। ਜਿੱਥੇ ਮੇਹਲੀ ਬਾਈਪਾਸ ਨੇੜੇ ਇੱਕ ਖਾਲੀ ਪਲਾਟ ਵਿੱਚ ਗੁਟਕਾ ਸਾਹਿਬ ਦੇ ਸੜੇ ਹੋਏ ਅੰਗ ਮਿਲੇ ਹਨ।
ਇਸ ਦਾ ਪਤਾ ਲੱਗਦਿਆਂ ਹੀ ਸਿੱਖ ਜਥੇਬੰਦੀਆਂ ਵਿੱਚ ਰੋਸ ਫੈਲ ਗਿਆ। ਪੁਲਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਅਣਪਛਾਤੇ ਵਿਅਕਤੀਆਂ ਖਿਲਾਫ ਬੇਅਦਬੀ ਦਾ ਮਾਮਲਾ ਦਰਜ ਕਰ ਲਿਆ ਹੈ।
ਇਲਾਕੇ ਦੀਆਂ ਸਿੱਖ ਜਥੇਬੰਦੀਆਂ ਨੇ ਦੱਸਿਆ ਕਿ ਘਟਨਾ ਦਾ ਪਤਾ ਸਵੇਰੇ ਪਿੰਡ ਵਿੱਚ ਲੱਗਾ। ਇਸ ਤੋਂ ਬਾਅਦ ਗੁਟਕਾ ਸਾਹਿਬ ਦੇ ਅੰਗ ਫਗਵਾੜਾ ਦੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਰੱਖੇ ਗਏ ਹਨ।
ਸਿੱਖ ਜਥੇਬੰਦੀਆਂ ਨੇ ਗੁੱਸਾ ਜ਼ਾਹਰ ਕੀਤਾ ਕਿ ਪਿਛਲੇ ਦਿਨੀਂ ਬੇਅਦਬੀ ਦੀਆਂ ਘਟਨਾਵਾਂ ਦਾ ਇਨਸਾਫ਼ ਨਹੀਂ ਮਿਲਿਆ। ਹੁਣ ਅਜਿਹੀਆਂ ਘਟਨਾਵਾਂ ਮੁੜ ਵਾਪਰਨ ਲੱਗ ਪਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਬੇਅਦਬੀ ਦਾ ਪਤਾ ਲੱਗਦੇ ਹੀ ਪੁਲਿਸ ਨੂੰ ਵੀ ਭਾਜੜਾਂ ਪੈ ਗਈਆਂ। ਤੁਰੰਤ ਨਵਾਂਸ਼ਹਿਰ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਸਿੱਖ ਜਥੇਬੰਦੀਆਂ ਦੇ ਬਿਆਨ ਦਰਜ ਕੀਤੇ। ਇਸ ਤੋਂ ਬਾਅਦ ਇਸ ਇਲਾਕੇ ਨੂੰ ਆਉਣ-ਜਾਣ ਵਾਲੀਆਂ ਸਾਰੀਆਂ ਸੜਕਾਂ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲਿਸ ਹੱਥ ਅਜੇ ਤੱਕ ਕੋਈ ਸੁਰਾਗ ਨਹੀਂ ਲੱਗਾ ਹੈ।