ਵੀਰਵਾਰ ਦੁਪਹਿਰ ਲੁਧਿਆਣਾ ਦੀ ਅਦਾਲਤ ਦੇ ਕੰਪਲੈਕਸ ਵਿੱਚ ਬੰਬ ਧਮਾਕਾ ਹੋਇਆ। ਇਸ ਦੇ ਨਾਲ ਹੀ ਪੰਜਾਬ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਲੁਧਿਆਣਾ ਮੁਨੀਸ਼ ਸਿੰਘਲ ਅਤੇ ਡੀਸੀ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਕੱਲ੍ਹ ਦੁਪਹਿਰ 12:22 ਵਜੇ ਜ਼ਿਲ੍ਹਾ ਕਚਹਿਰੀ ਕੰਪਲੈਕਸ ਲੁਧਿਆਣਾ ਵਿਖੇ ਧਮਾਕੇ ਵਿੱਚ ਜ਼ਖ਼ਮੀ ਹੋਏ ਮਰੀਜ਼ਾਂ ਦਾ ਹਾਲ-ਚਾਲ ਪੁੱਛਣ ਲਈ ਪੁੱਜੇ।
ਦੱਸ ਦੇਈਏ ਕਿ ਇਹ ਧਮਾਕਾ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ‘ਤੇ ਹੋਇਆ। ਧਮਾਕੇ ਨਾਲ ਬਾਥਰੂਮ ਦੀ ਕੰਧ ਢਹਿ ਗਈ ਅਤੇ ਕੰਧ ਦਾ ਮਲਬਾ ਹੇਠਾਂ ਖੜ੍ਹੇ ਵਾਹਨਾਂ ‘ਤੇ ਡਿੱਗ ਗਿਆ, ਜਿਸ ਨਾਲ ਉਨ੍ਹਾਂ ਦੇ ਸ਼ੀਸ਼ੇ ਟੁੱਟ ਗਏ ਅਤੇ ਕਾਫੀ ਨੁਕਸਾਨ ਹੋ ਗਿਆ। ਇਸ ਦੇ ਨਾਲ ਹੀ ਇਸ ਧਮਾਕੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਜ਼ਖਮੀ ਦੱਸੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਫਿਲਹਾਲ ਹਾਦਸੇ ਵਿੱਚ ਪੰਜ ਲੋਕਾਂ ਦੇ ਜ਼ਖਮੀ ਹੋਣ ਦਾ ਪਤਾ ਲੱਗਾ ਹੈ, ਜਿਨ੍ਹਾਂ ਵਿੱਚੋਂ ਇੱਕ ਨੂੰ ਸੀ.ਐੱਮ.ਸੀ.ਐੱਚ., ਦੋ ਨੂੰ ਸਿਵਲ ਹਸਪਤਾਲ ਤੇ ਦੋ ਜ਼ਖਮੀਆਂ ਨੂੰ ਡੀ.ਐੱਮ.ਸੀ.ਐੱਚ. ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ।