District Legal Services : ਲੁਧਿਆਣਾ : ਪੰਜਾਬ ਅਤੇ ਹਰਿਆਣਾ ਕਮ ਪ੍ਰਬੰਧਕੀ ਜੱਜ ਸ੍ਰੀ ਰਾਜਨ ਗੁਪਤਾ, ਸੈਸ਼ਨਜ਼ ਡਵੀਜਨ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਅਤੇ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਿਲ੍ਹਾ ਲੁਧਿਆਣਾ ਦੇ ਕੋਵਿਡ-19 ਤੋਂ ਪ੍ਰਭਾਵਿਤ ਵਿਅਕਤੀਆਂ ਦੀ ਜਾਣਕਾਰੀ ਅਤੇ ਮਦਦ ਲਈ 24×7 ਹੈਲਪਲਾਈਨ ਨੰਬਰ 0161-2400051 ਜਾਰੀ ਕੀਤਾ ਗਿਆ ਹੈ ।
ਇਸ ਤੋਂ ਇਲਾਵਾ ਜਿਲ੍ਹਾ ਪ੍ਰਸ਼ਾਸ਼ਨ, ਲੁਧਿਆਣਾ ਵੱਲੋਂ ਜਿਲ੍ਹਾ ਲੁਧਿਆਣਾ ਅਧੀਨ ਕੋਰੋਨਾ ਮਹਾਂਮਾਰੀ (ਕੋਵਿਡ-19) ਤੋਂ ਪ੍ਰਭਾਵਿਤ ਵਿਅਕਤੀਆਂ ਦੀ ਜਾਣਕਾਰੀ ਅਤੇ ਮਦਦ ਲਈ ਹੇਠ ਲਿਖੇ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ :- ਕੋਵਿਡ ਕੰਡਰੋਲ ਰੂਮ ਜਿਲ੍ਹਾ ਲੁਧਿਆਣਾ, ਹੋਮ ਆਈਸੋਲੇਸ਼ਨ/ਕੌਂਸਲਿੰਗ ਵਾਸਤੇ 78147-64759, ਐਂਬੂਲੈਂਸ/ਆਕਸੀਜਨ ਲਈ 78143-63850, ਬੈੱਡ ਬਾਰੇ ਜਾਣਕਾਰੀ ਲਈ 62849-12553, ਕੋਈ ਵੀ ਜਨਰਲ ਸਮੱਸਿਆ ਲਈ 62845-31852 ਤੇ ਸਿਵਸ ਸਰਜਨ ਆਫਿਸ ਲੁਧਿਆਣਾ 0161-2444193 ਜਾਂ 0161-4622276 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਕੋਵਿਡ-19 ਤੋਂ ਪ੍ਰਭਾਵਿਤ ਜੇਕਰ ਕਿਸੇ ਵਿਅਕਤੀ ਨੂੰ ਜਾਣਕਾਰੀ ਜਾਂ ਮਦਦ ਦੀ ਲੋੜ ਹੈ ਤਾਂ ਉਹ ਉਕਤ ਦਰਸਾਏ ਗਏ ਹਨ। ਹੈਲਪਲਾਈਨ ਨੰਬਰਾਂ ਤੇ ਸੰਪਰਕ ਕਰਕੇ ਲੋੜੀਂਦੀ ਜਾਣਕਾਰੀ ਜਾਂ ਮਦਦ ਹਾਸਲ ਕਰ ਸਕਦਾ ਹੈ ।