ਜ਼ਿਲ੍ਹਾ ਲੁਧਿਆਣਾ ‘ਚ ਹੜ੍ਹਾਂ ਦੀ ਸਥਿਤੀ ਤੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਆਮ ਜਨਤਾ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਦੇ ਮੰਤਵ ਲਈ ਤੇ ਹੜ੍ਹਾਂ ਦੀ ਸਥਿਤੀ ਨੂੰ ਨਜਿੱਠਣ ਲਈ ਜ਼ਿਲ੍ਹੇ ਅੰਦਰ ਪੈਂਦੇ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਵਿਚ ਠੀਕਰੀ ਪਹਿਰਾ ਲਗਾਉਣ ਦੀ ਜ਼ਰੂਰਤ ਹੈ।
ਇਸ ਲਈ ਮੈਂ ਸੁਰਭੀ ਮਲਿਕ ਆਈ.ਏ.ਐੱਸ. ਜ਼ਿਲ੍ਹਾ ਮੈਜਿਸਟ੍ਰੇਟ ਲੁਧਿਆਣਾ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼-ਪੈਟਰੋਲ ਐਕਟ 1918 ਦੀ ਧਾਰਾ 3 ਤਹਿਤ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਪੈਂਦੇ ਕੈਨਾਲ, ਨਹਿਰਾਂ, ਦਰਿਆ ਦੇ ਕਿਨਾਰਿਆਂ ਤੇ ਨਾਲ ਲੱਗਦੇ ਪਿੰਡਾਂ ਵਿਚ ਹੜ੍ਹਾਂ ਦੀ ਸਥਿਤੀ ਨੂੰ ਨਜਿੱਠਣ ਲਈ ਹਰ ਰੋਜ਼ ਸ਼ਾਮ 7.00 ਵਜੇ ਤੋਂ ਸਵੇਰੇ 7.00 ਵਜੇ ਤੱਕ ਗਸ਼ਤ ਠੀਕਰੀ ਪਹਿਰਾ/ਰਾਖੀ ਦੀ ਡਿਊਟੀ ਨਿਭਾਈ ਜਾਵੇ। ਇਹ ਹੁਕਮ ਮਿਤੀ 9 ਜਲੁਾਈ 2023 ਤੋਂ 23 ਜੁਲਾਈ 2023 ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ : ਅਮਰੀਕਾ ਦੇ ਸਕੂਲਾਂ ‘ਚ ਗੋਲੀਬਾਰੀ ਤੋਂ ਬੱਚਿਆਂ ਨੂੰ ਬਚਾਉਣਗੇ ਰੋਬੋਟ! ਪਾਇਲਟ ਪ੍ਰਾਜੈਕਟ ਸ਼ੁਰੂ
ਇਹ ਹਕਮ ਮੌਜੂਦਾ ਸਥਿਤੀ ਮੁੱਖ ਰੱਖਦੇ ਹੋਏ ਇਕਤਰਫਾ ਪਾਸ ਕੀਤਾ ਜਾਂਦਾ ਹੈ ਤੇ ਆਮ ਲੋਕਾਂ ਦੇ ਨਾਂ ਜਾਰੀ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਜ਼ਿਲ੍ਹਾ ਲੁਧਿਆਣਾ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਹੜ੍ਹ ਕਾਰਨ ਪ੍ਰਭਾਵਿਤ ਖੇਤਰਾਂ ਦੀ ਸੂਚਨਾ ਤੇ ਡਿਊਟੀ ਤੇ ਤਾਇਨਾਤ ਵਿਅਕਤੀ ਦੀ ਸੂਚਨਾ, ਸਬੰਧਤ ਉਪ ਮੰਡਲ ਮੈਜਿਸਟ੍ਰੇਟ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਪੁਲਿਸ ਵਿਭਾਗ ਨੂੰ ਮੁਹੱਈਆ ਕਰਵਾਉਣਗੇ।
ਵੀਡੀਓ ਲਈ ਕਲਿੱਕ ਕਰੋ -: