ਜ਼ਿਲ੍ਹਾ ਮੈਜਿਸਟ੍ਰੇਟ ਐੱਸ. ਏ. ਐੱਸ. ਨਗਰ ਸ਼੍ਰੀ ਅਮਿਤ ਤਲਵਾੜ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ. 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਸਥਿਤ ਮੈਰੇਜ ਪੈਲੇਸਾਂ ਵਿਚ ਵਿਆਹ ਜਾਂ ਹੋਰ ਫੰਕਸ਼ਨਾਂ ਵਿਚ ਆਮ ਲੋਕਾਂ ‘ਤੇ ਅਸਲਾ ਲੈ ਕੇ ਆਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਧਿਆਨ ਵਿਚ ਆਇਆ ਹੈ ਕਿ ਵਿਆਹ ਦੇ ਨਿਰਧਾਰਤ ਸਥਾਨਾਂ ਜਾਂ ਹੋਰ ਫੰਕਸ਼ਨਾਂ ਵਿਚ ਆਮ ਲੋਕ ਅਸਲਾ ਲੈ ਕੇ ਆਉਂਦੇ ਹਨ ਤੇ ਗੋਲੀਬਾਰੀ ਕਰ ਦਿੰਦੇ ਹਨ। ਇਸ ਨਾਲ ਜਾਨੀ ਨੁਕਸਾਨ ਹੋ ਸਕਦਾ ਹੈ ਤੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਤਰਾ ਬਣ ਜਾਂਦਾ ਹੈ। ਇਸ ਲਈ ਜ਼ਿਲ੍ਹੇ ਵਿਚ ਸਥਿਤ ਮੈਰਿਜ ਪੈਲੇਸਾਂ ਵਿਚ ਵਿਆਹਾਂ ਜਾਂ ਹੋਰ ਫੰਕਸ਼ਨਾਂ ਵਿਚ ਅਸਲਾ ਲੈ ਕੇ ਜਾਣ ‘ਤੇ ਪਾਬੰਦੀ ਲਾਉਣੀ ਜ਼ਰੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਇਹ ਹੁਕਮ ਲਾਗੂ ਕੀਤੇ ਹਨ।
ਵੀਡੀਓ ਲਈ ਕਲਿੱਕ ਕਰੋ -: