Disturbed by the : ਚੰਡੀਗੜ੍ਹ ਦੇ ਸੈਕਟਰ-35 ਵਿਖੇ ਕਮਿਊਨਿਟੀ ਸੈਂਟਰ ਦੀ ਬਿਲਡਿੰਗ ‘ਚ ਭਰਾ ਦੀ ਮੌਤ ਦੇ ਗਮ ‘ਚ ਵਿਅਕਤੀ ਨੇ ਫੰਦਾ ਲਗਾ ਕੇ ਖੁਦਕੁਸ਼ੀ ਕਰ ਲਈ। ਮੁੱਲਾਂਪੁਰ ਨਿਵਾਸੀ ਪਰਮੇਸ਼ਵਰ ਦਿਆਲ ਮਾਨਸਿਕ ਰੂਪ ਤੋਂ ਪ੍ਰੇਸ਼ਾਨ ਸੀ। ਪਰਮੇਸ਼ਵਰ ਦਿਆਲ ਮੂਲ ਤੌਰ ‘ਤੇ ਯੂ. ਪੀ. ਦੇ ਜਿਲ੍ਹਾ ਚਿਤਰਕੂਟ ਦਾ ਰਹਿਣ ਵਾਲਾ ਸੀ। ਉਸ ਦੇ ਤਿੰਨ ਬੱਚੇ ਹਨ। ਪੁਲਿਸ ਨੇ ਲਾਸ਼ ਨੂੰ GMSH-16 ਵਿਖੇ ਰਖਵਾ ਦਿੱਤਾ ਗਿਆ ਹੈ। ਮ੍ਰਿਤਕ ਦਾ ਕੋਰੋਨਾ ਟੈਸਟ ਕਰਵਾਇਆ ਜਾਵੇਗਾ ਤੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
ਸ਼ਨੀਵਾਰ ਸਵੇਰੇ ਪੁਲਿਸ ਨੂੰ ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਕਿ ਸੈਕਟਰ -35 ਵਿਖੇ ਸਥਿਤ ਕਮਿਊਨਿਟੀ ਸੈਂਟਰ ‘ਚ ਨਿਰਮਾਣ ਅਧੀਨ ਜਗ੍ਹਾ ‘ਤੇ ਇੱਕ ਵਿਅਕਤੀ ਨੇ ਫਾਹਾ ਲੈ ਲਿਆ ਹੈ। ਪੁਲਿਸ ਨੇ ਉਸ ਨੂੰ ਤੁਰੰਤ GMSH-16 ਵਿਖੇ ਭਰਤੀ ਕਰਵਾਇਆ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦੇ ਭਰਾ ਦੀ ਅਜੇ ਕੁਝ ਸਮਾਂ ਪਹਿਲਾਂ ਹੀ ਮੌਤ ਹੋਈ ਸੀ ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਸ਼ੁੱਕਰਵਾਰ ਰਾਤ ਉਹ ਆਪਣੇ ਛੋਟੇ ਭਰਾ ਨਾਲ ਕਮਿਊਨਿਟੀ ਸੈਂਟਰ ਆਇਆ ਸੀ ਅਤੇ ਸ਼ਨੀਵਾਰ ਨੂੰ ਦੋਵਾਂ ਨੇ ਆਪਣੇ ਪਿੰਡ ਜਾਣਾ ਸੀ ਪਰ ਸ਼ਨੀਵਾਰ ਸਵੇਰੇ ਛੋਟੇ ਭਰਾ ਨੇ ਉਸ ਨੂੰ ਫੰਦੇ ਨਾਲ ਲਟਕਿਆ ਦੇਖਿਆ ਤਾਂ ਹੈਰਾਨ ਰਹਿ ਗਿਆ। ਇਸ ਤੋਂ ਬਾਅਦ ਕੇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੂੰ ਮ੍ਰਿਤਕ ਕੋਲ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ।
ਇਸੇ ਤਰ੍ਹਾਂ ਸੈਕਟਰ -17 ਵਿਖੇ ਓਬਰਾਏ ਵੇਰਕਾ ਮਿਲਕ ਬਾਰ ਬੂਥ ਦੇ ਮੁਲਾਜ਼ਮ ਦੀ ਵੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਉਸ ਦੀ ਲਾਸ਼ ਬਾਥਰੂਮ ‘ਚ ਫੰਦੇ ਨਾਲ ਲਟਕੀ ਹੋਈ ਮਿਸੀ। ਮ੍ਰਿਤਕ ਦੀ ਪਛਾਣ 25 ਸਾਲਾ ਪ੍ਰਮੋਦ ਵਜੋਂ ਹੋਈ ਹੈ। ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜ ਦਿੱਤਾ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਇਨਸਾਨ ‘ਚ ਸਹਿਣਸ਼ਕਤੀ ਘੱਟ ਹੁੰਦੀ ਜਾ ਰਹੀ ਹੈ ਜਿਸ ਦਾ ਨਤੀਜਾ ਹੈ ਜ਼ਿੰਦਗੀ ਤੋਂ ਪ੍ਰੇਸ਼ਾਨ ਜਾਂ ਨਿਰਾਸ਼ ਹੋ ਕਿ ਜ਼ਿਆਦਾਤਰ ਨੌਜਵਾਨਾਂ ਵੱਲੋਂ ਆਤਮਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ ।