ਪੰਜਾਬ ਸਰਕਾਰ ਨੇ ਨਗਰ ਨਿਗਮ, ਲੁਧਿਆਣਾ ਵਿੱਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ 3542 ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਕੇ ਇਨ੍ਹਾਂ ਕਰਮੀਆਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਗੁਰੂ ਨਾਨਕ ਦੇਵ ਭਵਨ ਵਿਖੇ ਹੋਏ ਸਮਾਗਮ ਦੌਰਾਨ ਕਰੀਬ 150 ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਨਗਰ ਨਿਗਮ ਲੁਧਿਆਣਾ ਵਿੱਚ ਡੀਸੀ ਰੇਟ ’ਤੇ ਕੰਮ ਕਰਦੇ 456 ਬੇਲਦਾਰਾਂ/ਡਰਾਈਵਰਾਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: