ਪੁਣੇ ਵਿੱਚ ਇੱਕ ਵੈਟਰਨਰੀ ਡਾਕਟਰ ਨੇ ਮੰਗਲਵਾਰ ਨੂੰ ਆਪਣੇ ਪੂਰੇ ਪਰਿਵਾਰ ਦਾ ਕਤਲ ਕਰ ਦਿੱਤਾ। ਪਹਿਲਾਂ ਉਸ ਨੇ ਆਪਣੀ ਪਤਨੀ ਦਾ ਗਲਾ ਘੁੱਟਿਆ, ਉਸ ਨੂੰ ਫਾਂਸੀ ਨਾਲ ਲਟਕਾਇਆ, ਫਿਰ ਦੋਵੇਂ ਬੱਚਿਆਂ ਨੂੰ ਘਰ ਦੇ ਨੇੜੇ ਖੂਹ ਵਿੱਚ ਸੁੱਟ ਦਿੱਤਾ। ਇਸ ਤੋਂ ਬਾਅਦ ਉਸ ਨੇ ਘਰ ਆ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਪੁਲਿਸ ਨੇ ਮਾਮਲੇ ਸਬੰਧੀ ਸੁਸਾਈਡ ਨੋਟ ਬਰਾਮਦ ਕੀਤਾ ਹੈ। ਇਸ ‘ਚ ਪਤੀ ਨੇ ਲਿਖਿਆ ਹੈ ਕਿ ਉਹ ਆਪਣੀ ਪਤਨੀ ਦੇ ਤਸ਼ੱਦਦ ਤੋਂ ਪ੍ਰੇਸ਼ਾਨ ਹੋ ਕੇ ਇਹ ਕਦਮ ਚੁੱਕ ਰਿਹਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੁਣੇ ਦੀ ਦੌਂਡ ਤਹਿਸੀਲ ਦੇ ਵਰਵੰਡ ਇਲਾਕੇ ਦੇ ਰਹਿਣ ਵਾਲੇ ਡਾਕਟਰ ਅਤੁਲ ਦਿਵੇਕਰ (42) ਅਤੇ ਪੱਲਵੀ ਦਿਵੇਕਰ (39) ਦਾ ਪਿਛਲੇ ਕਈ ਦਿਨਾਂ ਤੋਂ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ।
ਮੰਗਲਵਾਰ ਨੂੰ ਵੀ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਅਤੁਲ ਨੇ ਗੁੱਸੇ ‘ਚ ਆ ਕੇ ਪਤਨੀ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ 6 ਸਾਲ ਦੀ ਧੀ ਵੇਦਾਂਤੀ ਅਤੇ 9 ਸਾਲ ਦੇ ਪੁੱਤਰ ਅਦਵੈਤ ਨੂੰ ਖੂਹ ‘ਚ ਸੁੱਟ ਦਿੱਤਾ।
ਇਹ ਵੀ ਪੜ੍ਹੋ : ਭਾਰਤ ਨਾਲ ਜੰਗ ਲਈ ਤਿਆਰ ਨਹੀਂ ਸੀ PAK ਫੌਜ… ਕਸ਼ਮੀਰ ਮਸਲੇ ਲਣੇ ਇਮਰਾਨ ਖਾਨ ਨੇ ਕੀਤੇ ਵੱਡੇ ਖੁਲਾਸੇ
ਖੂਹ ‘ਚ ਬੱਚਿਆਂ ਦੀਆਂ ਲਾਸ਼ਾਂ ਦੇਖ ਕੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ। ਪੁਲਿਸ ਨੇ ਲੋਕਾਂ ਨੂੰ ਨਾਲ ਲੈ ਕੇ ਬੱਚਿਆਂ ਦੇ ਘਰ ਜਾ ਕੇ ਦੇਖਿਆ ਤਾਂ ਉਥੇ ਪਤੀ-ਪਤਨੀ ਦੀਆਂ ਲਾਸ਼ਾਂ ਲਟਕਦੀਆਂ ਮਿਲੀਆਂ। ਪੁਲਿਸ ਨੂੰ ਲਾਸ਼ਾਂ ਦੇ ਕੋਲ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: