ਵਿਜੀਲੈਂਸ ਨੇ ਕੋਟਕਪੂਰਾ ਸਿਵਲ ਹਸਪਤਾਲ ਫਰੀਦਕੋਟ ਵਿੱਚ ਕੰਮ ਕਰਦੇ ਇੱਕ ਡਾਕਟਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਸ਼ ਹੈ ਕਿ ਮੁਲਜ਼ਮ ਡਾਕਟਰ ਨੇ ਇਹ ਰਿਸ਼ਵਤ MLR ਰਿਪੋਰਟ ਤਿਆਰ ਕਰਨ ਦੇ ਬਦਲੇ ਮੰਗੀ ਸੀ, ਜਿਸ ਦੀ ਸ਼ਿਕਾਇਤ ਪੀੜਤ ਵੱਲੋਂ ਵਿਜੀਲੈਂਸ ਕੋਲ ਦਰਜ ਕਰਵਾਈ ਗਈ ਸੀ। ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਕਾਬੂ ਕਰ ਲਿਆ। ਦੋਸ਼ੀ ਡਾਕਟਰ ਦਾ ਨਾਂ ਵਿਕਰਮ ਬਾਂਸਲ ਹੈ।
ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਮੁਲਜ਼ਮ ਡਾਕਟਰ ਆਪਣੇ ਆਪ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਤੋਂ ਫਰੀਦਕੋਟ ਦੇ ਸਿਵਲ ਹਸਪਤਾਲ ਵਿੱਚ ਤਬਦੀਲ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਦੱਸਿਆ ਜਾਂਦਾ ਹੈ। ਸਿਵਲ ਹਸਪਤਾਲ ਕੋਟਕਪੂਰਾ ਵਿੱਚ ਡਾਕਟਰ EMO ਸੇਵਾ ਦੇ ਰਿਹਾ ਸੀ। ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਡਾਕਟਰ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਖੰਨਾ : ਸ਼ਿਕਾਇਤ ਲੈ ਕੇ ਆਈ ਕੁੜੀ ਨਾਲ ਛੇੜਛਾੜ ਮਾਮਲੇ ‘ਚ ਚੌਕੀ ਇੰਚਾਰਜ ਤੇ ASI ਗ੍ਰਿਫ਼ਤਾਰ
ਜਾਂਚ ਦੌਰਾਨ ਪਤਾ ਲਗਾਇਆ ਜਾਵੇਗਾ ਕਿ ਉਕਤ ਦੋਸ਼ੀ ਡਾਕਟਰ ਪਹਿਲਾਂ ਵੀ ਕਿੰਨੀ ਵਾਰ ਲੋਕਾਂ ਤੋਂ ਪੈਸੇ ਲੈ ਕੇ MLR ਕੱਟ ਚੁੱਕਾ ਹੈ। ਕਿਉਂਕਿ MLR ਦੇ ਆਧਾਰ ‘ਤੇ ਪੁਲਿਸ ਕੁੱਟਮਾਰ ਦਾ ਮਾਮਲਾ ਦਰਜ ਕਰਦੀ ਹੈ। ਜਿਸ ਵਿੱਚ ਪਤਾ ਚੱਲਦਾ ਹੈ ਕਿ ਜਖਮੀ ਨੂੰ ਕਿੰਨੇ ਸੱਟਾਂ ਲੱਗੀਆਂ ਹਨ। ਜਿਸ ਤੋਂ ਬਾਅਦ ਇਸ ਦੀ ਰਿਪੋਰਟ ਵੀ ਪੁਲਿਸ ਵਿਭਾਗ ਨੂੰ ਭੇਜੀ ਜਾਵੇਗੀ। ਇਸ ਦੌਰਾਨ ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਦੇ SSP ਗੁਰਮੀਤ ਸਿੰਘ ਨੇ ਦੱਸਿਆ ਕਿ ਡਾਕਟਰ ਦੇ ਨਾਲ ਪੁਲਿਸ ਨੇ ਇੱਕ ਵਾਰਡਨ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: