ਪੰਜਾਬ ਵਿਚ ਆਮ ਆਦਮੀ ਪਾਰਟੀ ਦੀ 10 ਮਹੀਨੇ ਦੀ ਸਰਕਾਰ ਵਿਚ ਦੂਜੇ ਕੈਬਨਿਟ ਮੰਤਰੀ ਦੀ ਛੁੱਟੀ ਹੋ ਗਈ ਹੈ। ਮੰਤਰੀ ਫੌਜਾ ਸਿੰਘ ਸਰਾਰੀ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੁੱਖ ਮੰਤਰੀ ਵੱਲੋਂ ਮੰਤਰੀ ਸਰਾਰੀ ਦੇ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ।
ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਪਟਿਆਲਾ ਦਿਹਾਤੀ ਤੋਂ ਡਾ. ਬਲਬੀਰ ਸਿੰਘ ਨਵੇਂ ਮੰਤਰੀ ਬਣ ਸਕਦੇ ਹਨ। ਉਹ ਅੱਜ ਰਾਜਪਾਲ ਭਵਨ ਵਿਚ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ।
ਦੱਸ ਦੇਈਏ ਕਿ ਫੌਜਾ ਸਿੰਘ ਨੂੰ ਪੰਜਾਬ ਵਿਚ ਕੈਬਨਿਟ ਦੇ ਵਿਸਤਾਰ ਦੇ ਨਾਲ ਹੀ ਮੰਤਰੀ ਦਾ ਅਹੁਦਾ ਸੌਂਪਿਆ ਗਿਆ ਸੀ। ਉਨ੍ਹਾਂ ਕੋਲ ਖਾਧ ਤੇ ਬਾਗਬਾਨੀ ਮੰਤਰਾਲਾ ਸੀ ਪਰ ਇਸ ਵਿਚ ਉਨ੍ਹਾਂ ਦਾ ਇਕ ਆਡੀਓ ਕਲਿੱਪ ਵਾਇਰਲ ਹੋ ਗਿਆ ਜਿਸ ਦੇ ਬਾਅਦ ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ। ਸਾਫ ਅਕਸ ਲਈ ਜਾਣੀ ਜਾਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਵਾਰ-ਵਾਰ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : Amazon ਵੱਲੋਂ ਭਾਰਤ ‘ਚ ਵੀ ਮੁਲਾਜ਼ਮਾਂ ਦੀ ਛਾਂਟੀ ਦੀ ਤਿਆਰੀ, 1000 ਕਰਮਚਾਰੀਆਂ ਦੀ ਨੌਕਰੀ ‘ਤੇ ਲਟਕੀ ਤਲਵਾਰ !
ਹੁਣ ਪੰਜਾਬ ਦੇ ਕੈਬਨਿਟ ਵਿਚ ਵੱਡੇ ਫੇਰਬਦਲ ਦੀ ਸੰਭਾਵਨਾ ਹੈ। ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ ਤੇ ਨਵੇਂ ਚਿਹਰਿਆਂ ਨੂੰ ਮੌਕਾ ਮਿਲ ਸਕਦਾ ਹੈ। ਸ਼ਾਮ 5 ਵਜੇ ਤੋਂ ਪਹਿਲਾਂ ਰਾਜਪਾਲ ਨਿਵਾਸ ਵਿਚ ਇਕ ਸਾਦੇ ਪ੍ਰੋਗਰਾਮ ਵਿਚ ਨਵੇਂ ਮੰਤਰੀ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਸੂਤਰਾਂ ਦੇ ਹਵਾਲੇ ਤੋਂ ਮਾਈਨਿੰਗ ਤੇ ਜੇਲ੍ਹ ਵਿਭਾਗ ਮੀਤ ਹੇਅਰ ਨੂੰ ਦਿੱਤਾ ਜਾ ਸਕਦਾ ਹੈ।ਹਰਜੋਤ ਬੈਂਸ ਨੂੰ ਬਦਲਿਆ ਜਾ ਸਕਦਾ ਹੈ ਤੇ ਅਨਮੋਲ ਗਗਨ ਮਾਨ ਦੇ ਵੀ ਵਿਭਾਗ ਬਦਲਣ ਦੀ ਚਰਚਾ ਹੈ।
ਵੀਡੀਓ ਲਈ ਕਲਿੱਕ ਕਰੋ -: