ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਤੇ ਨਵੇਂ ਨਿਯੁਕਤ ਚੇਅਰਮੈਨ ਨੂੰ ਵਧਾਈ ਵੀ ਦਿੱਤੀ।
ਸੀ.ਐੱਮ. ਮਾਨ ਨੇ ਟਵੀਟ ਕਰਕੇ ਕਿਹਾ ਕਿ ਮੰਨੇ-ਪ੍ਰਮੰਨੇ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਫਰੀਦਕੋਟ ਦੇ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਬਣਨ ਤੇ ਬਹੁਤ ਬਹੁਤ ਮੁਬਾਰਕਾਂ..ਬੋਰਡ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ..ਉਮੀਦ ਹੈ ਨਵੀਂ ਮੈਨੇਜਮੈਂਟ ਯੂਨੀਵਰਸਿਟੀ ਨੂੰ ਨਵੀਆਂ ਬੁਲੰਦੀਆਂ ਤੇ ਲੈ ਕੇ ਜਾਵੇਗੀ।
ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੇ ਬੋਰਡ ਦਾ ਗਠਨ ਕੀਤਾ ਗਿਆ ਹੈ। ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬੋਰਡ ਦਾ ਚੇਅਰਮੈਨ ਬਣਾਇਆ ਗਿਆ ਹੈ। ਮੁੱਖ ਸਕੱਤਰ ਦੇ ਨਾਲ ਵਿੱਤ ਸਕੱਤਰ ਤੇ ਮੈਡੀਕਲ ਸਿੱਖਿਆ ਸਕੱਤਰ, ਮੋਗਾ ਦੀ ਵਿਧਾਇਕਾ ਅਮਨਦੀਪ ਕੌਰ ਅਤੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸੇਖੋਂ ਕਮੇਟੀ ਵਿਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਰੇਲ ਯਾਤਰੀਆਂ ਲਈ ਖ਼ੁਸ਼ਖ਼ਬਰੀ, ਘੱਟ ਹੋਵੇਗਾ ਕਿਰਾਇਆ, ਜਾਣੋ ਕਿੰਨੀ ਮਿਲੇਗੀ ਛੋਟ
ਇਸ ਤੋਂ ਇਲਾਵਾ ਡੀਐਮਸੀ ਕਾਲਜ ਲੁਧਿਆਣਾ ਦੇ ਡਾ: ਗੁਰਪ੍ਰੀਤ ਸਿੰਘ, ਡਾ: ਬਿਸ਼ਵ ਮੋਹਨ, ਡਾ: ਰਾਜਿੰਦਰ ਬਾਂਸਲ ਨੂੰ ਵੀ ਬੋਰਡ ਵਿਚ ਥਾਂ ਦਿੱਤੀ ਗਈ ਹੈ। ਕੋਟਕਪੂਰਾ ਦੇ ਡਾ. ਪੀ.ਐਸ ਬਰਾੜ ਵੀ ਕਮੇਟੀ ਦੇ ਮੈਂਬਰ ਬਣ ਗਏ ਹਨ ਅਤੇ ਡਾ.ਕੇ.ਕੇ.ਅਗਰਵਾਲ ਅਤੇ ਪਟਿਆਲਾ ਦੇ ਡਾ: ਵਿਸ਼ਾਲ ਚੋਪੜਾ ਵੀ ਕਮੇਟੀ ਦੇ ਮੈਂਬਰ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: