ਅੰਮ੍ਰਿਤਸਰ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਦੀ ਅੱਜ ਹੋਈ ਚੋਣ ਵਿਚ ਡਾ. ਇੰਦਰਬੀਰ ਸਿੰਘ ਨਿੱਝਰ ਦੀਵਾਨ ਦੇ ਪ੍ਰਧਾਨ ਚੁਣੇ ਗਏ ਹਨ। ਇਸ ਚੋਣ ਵਿਚ ਕੁੱਲ 329 ਵੋਟਾਂ ਪਈਆਂ ਜਿਨ੍ਹਾਂ ਵਿਚੋਂ ਡਾ. ਇੰਦਰਬੀਰ ਸਿੰਘ ਨਿੱਝਰ ਨੇ 243 ਵੋਟਾਂ ਹਾਸਲ ਕੀਤੀਆਂ ਜਦਕਿ ਉਨ੍ਹਾਂ ਦੇ ਸਾਹਮਣੇ ਖੜ੍ਹੇ ਸਰਦਾਰ ਸਰਬਜੀਤ ਸਿੰਘ ਖ਼ਾਲਸਾ ਨੂੰ 85 ਵੋਟਾਂ ਹਾਸਲ ਹੋਈਆਂ, ਜਦਕਿ ਇਕ ਵੋਟ ਰੱਦ ਹੋਈ ।
ਡਾ. ਇੰਦਰਬੀਰ ਸਿੰਘ ਨਿੱਜਰ ਅੰਮ੍ਰਿਤਸਰ ਦੱਖਣੀ ਤੋਂ ਆਪ ਦੇ ਵਿਧਾਇਕ ਹਨ ਅਤੇ ਇਸ ਤੋਂ ਪਹਿਲਾਂ ਉਹ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ ਵਜੋਂ ਸੇਵਾਵਾਂ ਵੀ ਨਿਭਾ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”























