ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਰਖਾਸਤ ਕੀਤੇ ਗਏ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਤੇ ਉਨ੍ਹਾਂ ਦੇ ਓ. ਐੱਸ. ਡੀ. ਭਾਣਜੇ ਪ੍ਰਦੀਪ ਕੁਮਾਰ ਦਾ ਅੱਜ ਤਿੰਨ ਦਿਨਾ ਪੁਲਿਸ ਰਿਮਾਂਡ ਖਤਮ ਹੋ ਰਿਹਾ ਹੈ ਤੇ ਅੱਜ ਮੋਹਾਲੀ ਕੋਰਟ ਵਿਚ ਉਨ੍ਹਾਂ ਦੀ ਪੇਸ਼ੀ ਹੋਵੇਗੀ। ਪੁਲਿਸ ਪੁੱਛਗਿਛ ਲਈ ਹੋਰ ਰਿਮਾਂਡ ਮੰਗ ਸਕਦੀ ਹੈ।
ਦੂਜੇ ਪਾਸੇ ਸਿੰਗਲਾ ਦੀ ਕਮਿਸ਼ਨਖੋਰੀ ਦੇ ਮਾਮਲੇ ਵਿਚ ਹੁਣ ਮੁਹੱਲਾ ਕਲੀਨਿਕ ਦੇ ਟੈਂਡਰ ਵੀ ਜਾਂਚ ਦੇ ਦਾਇਰੇ ਵਿਚ ਆ ਗਏ ਹਨ ਜਿਨ੍ਹਾਂ ਠੇਕੇਦਾਰਾਂ ਨੇ ਇਹ ਟੈਂਡਰ ਲਏ ਹਨ, ਉਨ੍ਹਾਂ ਤੋਂ ਕਿਤੇ ਰਿਸ਼ਵਤ ਤਾਂ ਨਹੀਂ ਲਈ ਗਈ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਇਸ ਲਈ ਮੰਤਰੀ ਤੇ ਉਨ੍ਹਾਂ ਦੇ ਓਐੱਸਡੀ ਭਾਣਜੇ ਦੀ 3 ਮਹੀਨੇ ਦੀ ਕਾਲ ਡਿਟੇਲਸ ਦਾ ਰਿਕਾਰਡ ਕਢਵਾ ਕੇ ਖੰਗਾਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਟ੍ਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਵੱਡੀ ਕਾਰਵਾਈ, ਬਠਿੰਡਾ ਦੇ RTA ਬਲਵਿੰਦਰ ਸਿੰਘ ਨੂੰ ਕੀਤਾ ਮੁਅੱਤਲ
ਦੱਸ ਦੇਈਏ ਕਿ ਡਾ. ਸਿੰਗਲਾ ਨੂੰ ਸੀ.ਐਮ ਭਗਵੰਤ ਮਾਨ ਨੇ ਬਰਖਾਸਤ ਕਰ ਦਿੱਤਾ ਸੀ। ਮਾਨ ਨੇ ਦਾਅਵਾ ਕੀਤਾ ਸੀ ਕਿ ਸਿੰਗਲਾ ਸਿਹਤ ਵਿਭਾਗ ਦੇ ਹਰ ਕੰਮ ਲਈ 1 ਫੀਸਦੀ ਕਮਿਸ਼ਨ ਮੰਗ ਰਹੇ ਹਨ। ਜਿਸ ਦੀ ਉਸ ਕੋਲ ਰਿਕਾਰਡਿੰਗ ਹੈ। ਜਦੋਂ ਮੰਤਰੀ ਨੂੰ ਪੁੱਛਿਆ ਤਾਂ ਸਿੰਗਲਾ ਨੇ ਗਲਤੀ ਮੰਨ ਲਈ। ਜਿਸ ਤੋਂ ਬਾਅਦ ਮਾਨ ਨੇ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਲਈ ਕਿਹਾ। ਵਿਭਾਗ ਦੇ ਹੀ ਸੁਪਰਡੈਂਟ ਇੰਜੀਨੀਅਰ ਦੇ ਬਿਆਨਾਂ ’ਤੇ ਮੰਤਰੀ ਤੇ ਉਸ ਦੇ ਓਐਸਡੀ ਭਤੀਜੇ ’ਤੇ ਭ੍ਰਿਸ਼ਟਾਚਾਰ ਵਿਰੋਧੀ ਐਕਟ ਦਾ ਪਰਚਾ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਜ਼ਿਕਰਯੋਗ ਹੈ ਕਿ ਮੰਤਰੀ ਦੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਆਮ ਆਦਮੀ ਪਾਰਟੀ ਦੇ ਡਰੀਮ ਪ੍ਰੋਜੈਕਟ ਮੁਹੱਲਾ ਕਲੀਨਿਕ ਤੋਂ ਹੀ ਹੋਇਆ ਸੀ। ‘ਆਪ’ ਸਰਕਾਰ 15 ਅਗਸਤ ਤੋਂ ਸੂਬੇ ‘ਚ 75 ਮੁਹੱਲਾ ਕਲੀਨਿਕ ਸ਼ੁਰੂ ਕਰਨ ਜਾ ਰਹੀ ਹੈ। ਇਸ ਦੀ ਟੈਂਡਰਿੰਗ ਪ੍ਰਕਿਰਿਆ ਚੱਲ ਰਹੀ ਹੈ। ਜਦੋਂ ਪਾਰਟੀ ਅਤੇ ਸਰਕਾਰ ਨੇ ਇਸ ਦਾ ਜਾਇਜ਼ਾ ਲੈਣਾ ਸ਼ੁਰੂ ਕੀਤਾ ਤਾਂ ਮੰਤਰੀ ਅਤੇ ਓਐਸਡੀ ਭਤੀਜੇ ਦੇ ਭ੍ਰਿਸ਼ਟਾਚਾਰ ਦੀ ਕਹਾਣੀ ਸਭ ਦੇ ਸਾਹਮਣੇ ਆ ਗਈ। ਜਿਸ ਤੋਂ ਬਾਅਦ ਕਮਿਸ਼ਨ ਦੇ ਅਧਿਕਾਰੀਆਂ ਦੀ ਪੁੱਛ-ਪੜਤਾਲ ਦੇ ਮਾਮਲੇ ਵੀ ਸਾਹਮਣੇ ਆਉਣ ਲੱਗੇ ਹਨ।