ਤਰਨਤਾਰਨ ਵਿਚ ਬਾਰਡਰ ਸਕਿਓਰਿਟੀ ਫੋਰਸ ਦੇ ਜਵਾਨਾਂ ਨੂੰ ਵੱਡੀ ਸਫਲਤਾ ਮਿਲੀ ਹੈ। BSF ਨੇ ਇਕ ਵਾਰ ਫਿਰ ਤੋਂ ਪਾਕਿ ਤਸਕਰਾਂ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਡ੍ਰੋਨ ਜ਼ਰੀਏ ਭੇਜੀ ਹਥਿਆਰਾਂ ਦੀ ਖੇਪ ਨੂੰ BSF ਜਵਾਨਾਂ ਨੇ ਜ਼ਬਤ ਕਰ ਲਿਆ ਹੈ। ਇਹ ਆਸਟ੍ਰੀਆ ਮੇਡ ਗਲਾਕ ਹੈ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਹਥਿਆਰਾਂ ਦਾ ਇਸਤੇਮਾਲ ਅੱਤਵਾਦੀਆਂ ਤੇ ਗੈਂਗਸਟਰਾਂ ਵੱਲੋਂ ਟਾਰਗੈੱਟ ਕਿਲਿੰਗ ਵਿਚ ਕੀਤਾ ਜਾ ਸਕਦਾ ਹੈ।
ਦੱਸ ਦੇਈਏ ਕਿ ਪਾਕਿਸਤਾਨ ਆਪਣੀਆਂ ਗਤੀਵਿਧੀਆਂ ਤੋਂ ਪਿੱਛੇ ਨਹੀਂ ਹਟ ਰਿਹਾ ਹੈ। ਹਰ ਰੋਜ਼ ਉਹ ਨਸ਼ੇ ਦੀ ਸਪਲਾਈ ਲਈ ਨਵੇਂ-ਨਵੇਂ ਤਰੀਕੇ ਲੱਭਦਾ ਹੈ ਅਤੇ ਨਸ਼ੇ ਦੀ ਸਪਲਾਈ ਕਰ ਰਿਹਾ ਹੈ। ਸਰਹੱਦੀ ਖੇਤਰਾਂ ਤੋਂ ਹਰ ਰੋਜ਼ ਡਰੋਨ ਅਤੇ ਨਸ਼ੀਲੇ ਪਦਾਰਥ ਆ ਰਹੇ ਹਨ, ਜਿਸ ਕਾਰਨ ਬੀ.ਐਸ.ਐਫ. ਸਰਚ ਆਪਰੇਸ਼ਨ ਚਲਾਉਂਦੀ ਰਹਿੰਦੀ ਹੈ। BSF ਵੱਲੋਂ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ : –