ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ ‘ਤੇ ਅਸਮਾਜਿਕ ਤੱਤਾਂ ਖਿਲਾਫ ਛੇੜੇ ਗਏ ਫੈਸਲਾਕੁੰਨ ਯੁੱਧ ਨੇ ਇਕ ਹੋਰ ਜਿੱਤ ਹਾਸਲ ਕੀਤੀ ਹੈ। ਪੰਜਾਬ ਪੁਲਿਸ ਨੇ ਅੱਜ ਇਕ ਕੈਦੀ ਸਣੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਡ੍ਰੋਨ ਆਧਾਰਿਤ ਹਥਿਆਰ/ਗੋਲਾ ਬਾਰੂਦ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਗ੍ਰਿਫਤਾਰ ਕੀਤੇ ਗਏ ਲੋਕਾਂ ਦੀ ਪਛਾਣ ਤਰਨਤਾਰਨ ਦੇ ਭਿਖੀਵਿੰਡ ਦੇ ਜਸਕਰਨ ਸਿੰਘ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਸਬ-ਜੇਲ੍ਹ ਗੋਇੰਦਵਾਲ ਸਾਹਿਬ ‘ਚ ਬੰਦ ਹੈ ਅਤੇ ਤਰਨਤਾਰਨ ਦੇ ਖੇਮਕਰਨ ਦੇ ਰਤਨਬੀਰ ਸਿੰਘ ਜ਼ਮਾਨਤ ‘ਤੇ ਬਾਹਰ ਹੈ। ਪੁਲਿਸ ਨੇ ਦੋਵਾਂ ਕੋਲੋਂ ਪੰਜ .30 ਬੋਰ ਅਤੇ ਪੰਜ 9mm ਦੀਆਂ 10 ਵਿਦੇਸ਼ੀ ਪਿਸਤੌਲਾਂ ਬਰਾਮਦ ਕੀਤੀਆਂ ਹਨ।
ਇਹ ਵੀ ਪੜ੍ਹੋ : ਬੱਕਰੇ ਦੀ ਬਲੀ ਦੇਣ ਦੌਰਾਨ ਹਥਿਆਰ ਹੱਥੋਂ ਫਿਸਲ ਬੱਚੇ ਦੀ ਗਰਦਨ ‘ਤੇ ਡਿੱਗਿਆ, ਹੋਈ ਮੌਤ
ਏਆਈਜੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਕਿਹਾ ਕਿ ਦੋਸ਼ੀ ਜਸਕਰਨ ਸਿੰਘ ਦੀ ਐੱਨਡੀਪੀਐੱਸ ਅਧਿਨਿਯਮ ਨਾਲ ਸਬੰਧਤ ਇਕ ਮਾਮਲੇ ਵਿਚ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ ਜਿਸ ਨੂੰ ਅਗਸਤ 2022 ਵਿਚ ਐੱਸਐੱਸਓਸੀ ਅੰਮ੍ਰਿਤਸਰ ਵਿਚ ਦਰਜ ਕੀਤਾ ਗਿਆ ਸੀ।
ਪੁੱਛਗਿਛ ਦੌਰਾਨ ਦੋਸ਼ੀ ਜਸਕਰਨ ਨੇ ਕਬੂਲ ਕੀਤਾ ਕਿ ਉਹ ਡ੍ਰੋਨ ਜ਼ਰੀਏ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਤੇ ਗੋਲਾ ਬਾਰੂਦ ਦੀ ਤਸਕਰੀ ਲਈ ਵ੍ਹਟਸਐਪ ਜ਼ਰੀਏ ਪਾਕਿਸਤਾਨ ਸਥਿਤ ਤਸਕਰਾਂ ਨਾਲ ਸੰਪਰਕ ਕਰਨ ਲਈ ਜੇਲ੍ਹ ਵਿਚ ਮੋਬਾਈਲ ਫੋਨ ਦਾ ਇਸਤੇਮਾਲ ਕਰ ਰਿਹਾ ਸੀ। ਇਸ ਲਈ ਦੋਸ਼ੀ ਰਤਨਬੀਰ ਦੀ ਮਦਦ ਲੈ ਰਿਹਾ ਸੀ ਜੋ ਵੱਖ-ਵੱਖ ਸਰਹੱਦੀ ਇਲਾਕਿਆਂ ਤੋਂ ਡ੍ਰੋਨ ਜ਼ਰੀਏ ਡੇਗੀ ਗਈ ਖੇਪ ਨੂੰ ਵਾਪਸ ਲਿਆਉਂਦਾ ਸੀ।
ਵੀਡੀਓ ਲਈ ਕਲਿੱਕ ਕਰੋ -: