ਪੰਜਾਬ ਵਿਚ ‘BSF ਰਾਜ’ ‘ਤੇ ਸਿਆਸਤ ਗਰਮਾ ਗਈ ਹੈ। ਕੇਂਦਰ ਦੇ ਇਸ ਫੈਸਲੇ ਦਾ ਪੰਜਾਬ ਸਰਕਾਰ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਹਨ। ਇਸ ਵਿਚਕਾਰ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਬੀ. ਐੱਸ. ਐੱਫ. ਦੇ ਮੁੱਦੇ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਡਰੋਨ 50 ਕਿਲੋਮੀਟਰ ਤਕ ਮਾਰ ਸਕਦਾ ਹੈ ਇਸ ਲਈ ਬੀ. ਐੱਸ. ਐੱਫ. ਦਾ ਦਾਇਰਾ ਵਧਾਇਆ ਗਿਆ ਹੈ।
ਡਾਊਨਲੋਡ– ਡੇਲੀ ਪੋਸਟ ਪੰਜਾਬੀ ਐਪ
ਗਰੇਵਾਲ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਡਰੋਨਾਂ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਸਪਲਾਈ ਬਹੁਤ ਵੱਧ ਗਈ ਹੈ। ਇਸੇ ਦੇ ਮੱਦੇਨਜ਼ਰ ਕੇਂਦਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੀ. ਐੱਸ. ਐੱਫ. ਮੁੱਦੇ ‘ਤੇ ਹੁਣ ਸਿਆਸਤ ਕੀਤੀ ਜਾ ਰਹੀ ਹੈ ਅਤੇ ਰਾਜਨੀਤਕ ਆਗੂ ਨਿੱਜੀ ਸਿਆਸੀ ਫਾਇਦਿਆਂ ਲਈ ਇਸ ਦਾ ਇਸਤੇਮਾਲ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਦੇ ਇਸ ਫੈਸਲੇ ਨਾਲ ਨਾਲ ਸੂਬੇ ਦੇ ਲਾਅ ਐਂਡ ਆਰਡਰ ਵਿਚ ਕੋਈ ਦਖਲਅੰਦਾਜ਼ੀ ਨਹੀਂ ਹੋਵੇਗੀ। ਇਹ ਸੂਬੇ ਖਿਲਾਫ ਕੋਈ ਸਾਜ਼ਿਸ਼ ਨਹੀਂ ਕਿਉਂਕਿ ਇੱਕਲੇ ਪੰਜਾਬ ਵਿਚ ਹੀ ਨਹੀਂ ਸਗੋਂ ਆਸਾਮ ਤੇ ਪੱਛਮੀ ਬੰਗਾਲ ਵਿਚ ਇਹ ਫੈਸਲਾ ਲਾਗੂ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕੇਂਦਰ ਦੇ ਫੈਸਲੇ ਦਾ ਸਮਰਥਨ ਕੀਤਾ ਗਿਆ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਜੀ ਤੋਂ ਵਧੀਆ ਇਸ ਨੂੰ ਕੋਈ ਨਹੀਂ ਸਮਝਦਾ।
ਵੀਡੀਓ ਲਈ ਕਲਿੱਕ ਕਰੋ -:
Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe
ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ ਇਹ ਫੈਸਲੇ ਸੂਬੇ ਦੀ ਸੁਰੱਖਿਆ ਦੇ ਲਿਹਾਜ ਨਾਲ ਲਿਆ ਗਿਆ ਹੈ ਅਤੇ ਇਸ ਨੂੰ ਗਲਤ ਮਾਇਨਿਆਂ ਵਿਚ ਨਹੀਂ ਲਏ ਜਾਣਾ ਚਾਹੀਦਾ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਸੁਨੀਲ ਜਾਖੜ ਵੱਲੋਂ ਵੀ ਬੀ. ਐੱਸ. ਐੱਫ. ਦੇ ਦਾਇਰਾ ਵਧਾਉਣ ਦੇ ਫੈਸਲੇ ਦਾ ਸਮਰਥਨ ਕੀਤਾ ਗਿਆ ਹੈ।