ਗੁਰਦਾਸਪੁਰ ਦੇ ਬਟਾਲਾ ਦੇ ਪਿੰਡ ਧਿਆਨਪੁਰ ‘ਚ ਨਸ਼ੇੜੀ ਪਤੀ ਨੇ ਆਪਣੀ 50 ਸਾਲਾ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕ.ਤਲ ਕਰ ਦਿੱਤਾ। ਘਟਨਾ ਤੋਂ ਬਾਅਦ ਮੁਲਜ਼ਮ ਪਤੀ ਮੌਕੇ ਤੋਂ ਫਰਾਰ ਹੋ ਗਿਆ। ਔਰਤ ਦੇ ਬੇਟੇ ਵੱਲੋਂ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਮ੍ਰਿਤਕ ਦੀ ਪਛਾਣ ਰਾਮ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ।
ਮ੍ਰਿਤਕ ਦੇ ਲੜਕੇ ਵਿਕਾਸ ਨੇ ਦੱਸਿਆ ਕਿ ਉਹ ਬਾਹਰ ਗਿਆ ਹੋਇਆ ਸੀ ਅਤੇ ਉਸ ਦੀ ਮਾਂ ਰਮਾ ਅਤੇ ਪਿਤਾ ਅਰੁਣ ਕੁਮਾਰ ਘਰ ਵਿੱਚ ਇਕੱਲੇ ਸਨ। ਉਸਦਾ ਪਿਤਾ ਉਸਦੀ ਮਾਂ ‘ਤੇ ਸ਼ੱਕ ਕਰਦਾ ਸੀ। ਇਸ ਗੱਲ ਨੂੰ ਲੈ ਕੇ ਉਹ ਅਕਸਰ ਉਨ੍ਹਾਂ ਨਾਲ ਝਗੜਾ ਕਰਦਾ ਰਹਿੰਦਾ ਸੀ। ਕਈ ਵਾਰ ਉਸਦੇ ਰਿਸ਼ਤੇਦਾਰਾਂ ਨੇ ਉਸਦੇ ਪਿਤਾ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਸਦੇ ਪਿਤਾ ਨੇ ਲੜਾਈ ਬੰਦ ਨਹੀਂ ਕੀਤੀ।
ਵਿਕਾਸ ਨੇ ਦੱਸਿਆ ਕਿ ਉਸ ਦਾ ਪਿਤਾ ਨਸ਼ੇ ਦਾ ਆਦੀ ਸੀ। ਉਸਦੀ ਮਾਂ ਉਸਨੂੰ ਅਜਿਹਾ ਕਰਨ ਤੋਂ ਰੋਕਦੀ ਸੀ। ਸੋਮਵਾਰ ਨੂੰ ਉਸ ਦੇ ਪਿਤਾ ਨੇ ਨਸ਼ੇ ਦੀ ਹਾਲਤ ‘ਚ ਮਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦੀ ਹੱਤਿਆ ਕਰ ਦਿੱਤੀ ਤੇ ਖੁਦ ਮੌਕੇ ਤੋਂ ਫਰਾਰ ਹੋ ਗਿਆ। ਉਸ ਨੇ ਪੁਲਿਸ ਨੂੰ ਉਸ ਦੇ ਪਿਤਾ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਕਾਸ਼ੀ ਵਿਸ਼ਵਨਾਥ ਮੰਦਰ ‘ਚ ਭਗਤਾਂ ਦਾ ਹੜ੍ਹ, ਸ਼ਰਧਾਲੂਆਂ ਦੀ 4 KM ਲੰਬੀ ਲਾਈਨ, 1.5 ਕਰੋੜ ਸ਼ਰਧਾਲੂ ਪਹੁੰਚੇ
ਸਿਵਲ ਹਸਪਤਾਲ ਬਟਾਲਾ ਦੇ ਡਿਊਟੀ ਤੇ ਮੌਜੂਦ ਡਾਕਟਰ ਸਵਾਤੀ ਨੇ ਘਟਨਾ ਬਾਰੇ ਦਸਦੇ ਹੋਏ ਕਿਹਾ ਕਿ ਤੇਜ਼ਧਾਰ ਹਥਿਆਰ ਨਾਲ ਪਤੀ ਵਲੋਂ ਕੀਤੇ ਵਾਰ ਕਾਰਨ ਪਤਨੀ ਰਮਾ ਦੀ ਮੌਤ ਹੋ ਗਈ ਹੈ। ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: