ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਝਲੂਰ ‘ਚ ਦੋ ਨਸ਼ੇੜੀ ਪੁੱਤਰਾਂ ਵੱਲੋਂ ਬਜ਼ੁਰਗ ਪਿਤਾ ਦੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨਸ਼ੇੜੀ ਪੁੱਤਾਂ ਨੇ ਪਿਉ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਇਸ ਸਾਰੀ ਘਟਨਾ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਵੀਡੀਓ ਨੂੰ ਕਬਜ਼ੇ ‘ਚ ਲੈ ਕੇ ਦੋਸ਼ੀ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
SHO ਥਾਣਾ ਸਦਰ ਕਰਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਰਾਮ ਸਿੰਘ ਦੀ ਪੁੱਤਰੀ ਕੁਲਦੀਪ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਕਤਲ ਦਾ ਕੇਸ ਦਰਜ ਕਰ ਲਿਆ ਹੈ।ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਅਮਰ ਸਿੰਘ ਵੱਜੋਂ ਹੋਈ ਹੈ। ਸੂਚਨਾ ਮੁਤਾਬਕ ਪੁਲਿਸ ਨੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੂਜਾ ਮੁਲਜ਼ਮ ਅਜੇ ਵੀ ਫਰਾਰ ਹੈ ਜਿਸ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਟਿੱਪਰ ਨੇ ਆਟੋ ਨੂੰ ਮਾਰੀ ਟੱਕਰ: 2 ਲੜਕੀਆਂ ਸਣੇ 6 ਜ਼ਖਮੀ, ਹਸਪਤਾਲ ‘ਚ ਭਰਤੀ
ਜਾਣਕਰੀ ਅਨੁਸਾਰ ਗੁਰਪ੍ਰੀਤ ਸਿੰਘ ਅਤੇ ਅਮਰ ਸਿੰਘ ਨਸ਼ੇ ਦੇ ਆਦੀ ਹਨ। ਪਿਤਾ ਰਾਮ ਸਿੰਘ ਦੋਵਾਂ ਪੁੱਤਰਾਂ ਨੂੰ ਨਸ਼ੇ ਕਰਨ ਤੋਂ ਰੋਕਦਾ ਸੀ, ਜਿਸ ਕਾਰਨ ਉਨ੍ਹਾਂ ਗੁੱਸੇ ‘ਚ ਆ ਕੇ ਉਸ ਦੀ ਕੁੱਟਮਾਰ ਕੀਤੀ। ਵੀਡੀਓ ਫੁਟੇਜ ਦੇ ਸਾਹਮਣੇ ਆਉਣ ਨਾਲ ਘਟਨਾ ਦੇ ਪੁਖਤਾ ਸਬੂਤ ਮਿਲੇ ਹਨ। ਹੁਣ ਪੁਲਿਸ ਆਪਣੀ ਕਾਰਵਾਈ ਹੋਰ ਤੇਜ਼ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “























