ਪੰਜਾਬ ਦੇ ਪਠਾਨਕੋਟ ‘ਚ ਪੁਲਿਸ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇੱਕ ਸੁਨਿਆਰੇ ਦੀ ਦੁਕਾਨ ਤੋਂ 35 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਦੋ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁਕਿਆ ਸੀ। ਹੁਣ ਇਕ ਹੋਰ ਦੋਸ਼ੀ ਨੂੰ ਜੰਮੂ ਦੇ ਕਟੜਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਦੋਸ਼ੀ ਦੇ ਕਹਿਣ ‘ਤੇ ਪੁਲਿਸ ਨੇ ਪਠਾਨਕੋਟ ‘ਚ ਇਕ ਸੁਨਿਆਰੇ ਕੋਲੋਂ 35 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਮੁਲਜ਼ਮਾਂ ਨੇ ਇਹ ਪੈਸੇ ਸੁਨਿਆਰੇ ਨੂੰ ਸੋਨੇ ਵਿੱਚ ਬਦਲਣ ਲਈ ਦਿੱਤੇ ਸਨ। ਪੁਲਿਸ ਦਾ ਦਾਅਵਾ ਹੈ ਕਿ ਇਸ ਪੂਰੇ ਘਟਨਾਕ੍ਰਮ ਵਿੱਚ ਤਿੰਨਾਂ ਮੁਲਜ਼ਮਾਂ ਕੋਲੋਂ ਇੱਕ ਕਿਲੋ ਤੋਂ ਵੱਧ ਹੈਰੋਇਨ, 100 ਨਸ਼ੀਲੀਆਂ ਗੋਲੀਆਂ ਅਤੇ ਇੱਕ ਕਰੋੜ ਪੰਜ ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਚਿੜੀ ਵਾਸੀ ਪਿੰਡ ਜਾਜਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।
ਦੱਸ ਦੇਈਏ ਕਿ 1 ਫਰਵਰੀ ਨੂੰ ਹਿਮਾਚਲ ਪੁਲਿਸ ਨੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੇ ਰਹਿਣ ਵਾਲੇ ਰੋਹਿਤ ਅਤੇ ਜਸੂਰ ਤੋਂ ਡਮਟਾਲ ਦੇ ਰਹਿਣ ਵਾਲੇ ਵਿਸ਼ਾਲ ਨੂੰ ਗ੍ਰਿਫਤਾਰ ਕੀਤਾ ਸੀ। ਉਸ ਕੋਲੋਂ ਇਕ ਕਿਲੋ ਹੈਰੋਇਨ, 100 ਨਸ਼ੀਲੀਆਂ ਗੋਲੀਆਂ ਅਤੇ 13.20 ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਮਗਰੋਂ ਪੁਲਿਸ ਦੀ ਟੀਮ ਪਠਾਨਕੋਟ ਪੁੱਜੀ। ਇੱਥੇ ਪੁਲਿਸ ਨੇ ਜੰਮੂ-ਕਸ਼ਮੀਰ ਦੇ ਕਟੜਾ ਤੋਂ ਇਕ ਹੋਰ ਦੋਸ਼ੀ ਨੂੰ ਵੀ ਗ੍ਰਿਫਤਾਰ ਕੀਤਾ।
ਇਹ ਵੀ ਪੜ੍ਹੋ : ਕਾਨਪੁਰ ‘ਚ 800 ਤੋਂ ਵੱਧ ਕੱਪੜਿਆਂ ਦੀਆਂ ਦੁਕਾਨਾਂ ਨੂੰ ਲੱਗੀ ਅੱਗ, 20 ਅਰਬ ਦਾ ਨੁਕਸਾਨ
ਦੋਸ਼ੀ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੇ ਪਠਾਨਕੋਟ ਦੇ ਇੱਕ ਸੁਨਿਆਰੇ ਨੂੰ ਗਹਿਣੇ ਬਣਾਉਣ ਲਈ ਪੈਸੇ ਦਿੱਤੇ ਸਨ। ਇਸ ਮਾਮਲੇ ਸਬੰਧੀ ਨੂਰਪੁਰ ਦੇ SP ਅਸ਼ੋਕ ਰਤਨਾ ਨੇ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਹੁਣ ਤੱਕ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਕਰੀਬ ਇੱਕ ਕਰੋੜ ਪੰਜ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: