ਕਪੂਰਥਲਾ ਦੀ ਢਿਲਵਾਂ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਤਸਕਰ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਇਆ ਹੈ। ਥਾਣਾ ਢਿਲਵਾਂ ਦੇ SHO ਬਲਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ASI ਕੁਲਦੀਪ ਸਿੰਘ ਆਪਣੇ ਸਾਥੀ ਮੁਲਾਜ਼ਮਾਂ ਦੇ ਨਾਲ ਇੱਕ ਪ੍ਰਾਈਵੇਟ ਕਾਰ ਵਿੱਚ ਗਸ਼ਤ ਦੌਰਾਨ ਇੱਕ ਸ਼ੱਕੀ ਵਿਅਕਤੀ ਦੀ ਤਲਾਸ਼ ਵਿੱਚ ਲੱਕੜ ਮੰਡੀ, ਪੁਰਾਣਾ ਗੇਟ, ਪੁਰਾਣਾ ਪੁਲ, ਢਿੱਲਵਾ ਆਦਿ ਥਾਵਾਂ ‘ਤੇ ਜਾ ਰਹੇ ਸਨ। ਉਦੋਂ ਹੀ ਸਾਹਮਣੇ ਤੋਂ ਇੱਕ ਨੌਜਵਾਨ ਸਿਰ ‘ਤੇ ਮਫਲਰ ਬੰਨ੍ਹ ਕੇ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਦੇਖ ਕੇ ਉਹ ਤੁਰੰਤ ਪਿੱਛੇ ਹਟ ਗਿਆ ਅਤੇ ਭੱਜਣ ਲੱਗਾ। ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਉਸ ਨੇ ਆਪਣੀ ਜੈਕੇਟ ਦੀ ਖੱਬੀ ਜੇਬ ਵਿਚੋਂ ਮੋਮੀ ਲਿਫਾਫਾ ਕੱਢ ਕੇ ਸੜਕ ਕਿਨਾਰੇ ਘਾਹ ਵਿਚ ਸੁੱਟ ਦਿੱਤਾ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਅੱਜ ਤੋਂ ਸ਼ੁਰੂ ਹੋਵੇਗਾ ਨਵਾਂ ਅਡਵਾਂਸ ਪੀਡੀਆਟ੍ਰਿਕ ਸੈਂਟਰ, 5 ਰਾਜਾਂ ਦੇ ਮਰੀਜ਼ਾਂ ਨੂੰ ਮਿਲੇਗੀ ਸਹੂਲਤ
ASI ਕੁਲਦੀਪ ਸਿੰਘ ਨੇ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਫੜ ਲਿਆ। ਪੁਲਿਸ ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਮ ਪਰਭਜੋਤ ਸਿੰਘ ਉਰਫ ਪਰਭ ਵਾਸੀ ਦਾਨਿਆਂ ਵਾਲਾ ਥਾਣਾ ਖਲਚੀਆਂ ਜ਼ਿਲਾ ਅੰਮ੍ਰਿਤਸਰ ਦੱਸਿਆ। ਤਲਾਸ਼ੀ ਲੈਣ ਤੇ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”