ਅੰਮ੍ਰਿਤਸਰ ਪੁਲਿਸ ਨੇ 3 ਕਰੋੜ ਦੀ ਹੈਰੋਇਨ ਦੇ ਨਾਲ 22 ਸਾਲ ਦੇ ਨੌਜਵਾਨ ਨੂੰ ਕਾਬੂ ਕੀਤਾ ਹੈ। ਮੁਲਜ਼ਮ ਨਸ਼ਾ ਤਸਕਰੀ ਦਾ ਧੰਦਾ ਕਰਦਾ ਸੀ ਤੇ ਸਪਲਾਈ ਦੌਰਾਨ ਕਾਬੂ ਕੀਤਾ ਗਿਆ। ਸੀਆਈਏ ਸਟਾਫ ਦੇ ਇੰਸਪੈਕਟਰ ਦਿਲਬਾਗ ਸਿੰਘ ਮੁਤਾਬਕ ਮੁਲਜ਼ਮ ਹਰਦੀਪ ਸਿੰਘ ਛੇਹਰਟਾ ਸਿੰਘ ਪੁੱਤਰ ਹਰਜਿੰਦਰ ਸਿੰਘ, ਵਾਸੀ ਲੰਗਰ ਹਾਲ ਸਟ੍ਰੀਟ, ਪੈਰਿਸ ਐਵੇਨਿਊ, ਛੇਹਰਟਾ ਦਾ ਰਹਿਣ ਵਾਲਾ ਹੈ। ਉਸ ਦੀ ਉਮਰ 22 ਸਾਲ ਹੈ। ਉਸ ਨੇ 12ਵੀਂ ਤੱਕ ਪੜ੍ਹਾਈ ਦੀ ਹੈ। ਹਰਦੀਪ ਨਸ਼ਾ ਤਸਕਰੀ ਦਾ ਕੰਮ ਕਰਦਾ ਹੈ।ਇਸ ਨੂੰ ਲੁਕਾਉਣ ਲਈ ਇਕ ਸੈਲੂਨ ਵਿਚ ਕੰਮ ਕਰਦਾ ਹੈ।
ਅੱਜ ਵੀ ਹਰਦੀਪ ਹੈਰੋਇਨ ਦੀ ਸਪਲਾਈ ਕਰਨ ਲਈ ਜਾ ਰਿਹਾ ਸੀ ਜਿਸ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।ਸ਼ੁਰੂਆਤੀ ਪੁੱਛਗਿਛ ਵਿਚ ਉਸ ਨੇ ਦੱਸਿਆ ਕਿ ਉਸ ਨੇ ਇਹ ਹੈਰੋਇਨ ਗੁਰੂ ਕੀ ਵਡਾਲੀ, ਛੇਹਰਟਾ, ਅਮ੍ਰਿਤਸਰ ਵਾਸੀ ਮਨਦੀਪ ਸਿੰਘ ਤੋਂ ਲਈ ਸੀ। ਮੁਲਜ਼ਮ ਤੋਂ 400 ਗ੍ਰਾਮ ਹੈਰੋਇਨ ਤੇ 1 ਛੋਟਾ ਡਿਜੀਟਲ ਕਾਂਟਾ ਬਰਾਮਦ ਕੀਤਾ ਗਿਆ ਹੈ। ਹੈਰੋਇਨ ਦੀ ਮਾਰਕੀਟ ਵੈਲਿਊ ਤਕਰੀਬਨ ਤਿੰਨ ਕਰੋਰ ਹੈ।
ਪੁਲਿਸ ਮੁਤਾਬਕ ਇਸ ਦੀ ਗ੍ਰਿਫਤਾਰੀ ਦੇ ਬਾਅਦ ਮੁਲਜ਼ਮ ਤੋਂ ਅੱਗੇ ਤੇ ਪਿੱਛੇ ਦੇ ਲਿੰਕ ਚੈੱਕ ਕੀਤੇ ਜਾਣਗੇ ਤਾਂ ਕਿ ਇਸ ਨੈਟਵਰਕ ਨੂੰ ਤੋੜਿਆ ਜਾ ਸਕੇ। ਨਾਲ ਹੀ ਇਹ ਵੀ ਪਤਾ ਕੀਤਾ ਜਾਵੇਗਾ ਕਿ ਕਿਵੇਂ ਇਕ ਸੈਲੂਨ ਵਿਚ ਕੰਮ ਕਰਦਾ ਛੋਟੀ ਉਮਰ ਦਾ ਨੌਜਵਾਨ ਨਸ਼ੇ ਦੀ ਗ੍ਰਿਫਤ ਵਿਚ ਆਇਆ।
ਗ੍ਰਿਫਤਾਰ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਉਸ ਨਾਲ ਡੂੰਘੀ ਪੁੱਛਗਿਛ ਕਰਕੇ ਅੱਗੇ-ਪਿੱਛੇ ਲਿੰਕ ਬਾਰੇ ਪਤਾ ਲਗਾ ਕੇ ਇਸ ਧੰਦੇ ਵਿਚ ਸ਼ਾਮਲ ਹੋਰ ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਅਯੁੱਧਿਆ ‘ਚ ਰਾਮ ਮੰਦਰ ਪ੍ਰੋਗਰਾਮ ਨੂੰ ਲੈ ਕੇ ਸਰਕਾਰ ਸਖ਼ਤ, ਮੀਡੀਆ ਲਈ ਜਾਰੀ ਕੀਤੀ ਐਡਵਾਇਜਰੀ
ਇਸ ਤੋਂ ਇਲਾਵਾ ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਇਕ ਵਿਅਕਤੀ ਕਮਲ ਕੁਮਾਰ ਉਰਫ ਬਬਲੂ ਪੁੱਤਰ ਰਮੇਸ਼ ਕੁਮਾਰ ਵਾਸੀ ਭੱਲਾ ਕਾਲੋਨੀ, ਛੇਹਰਟਾ, ਅੰਮ੍ਰਿਤਸਰ ਨੂੰ ਸੀਆਈਏ ਸਟਾਫ-2 ਟੀਮ ਦੇ ਏਐੱਸਆਈ ਲਖਵਿੰਦਰਪਾਲ ਸਿੰਘ ਦੇ ਸਾਥੀ ਮੁਲਾਜ਼ਮਾਂ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਜਿਸ ਤੋਂ 100 ਬੋਤਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸ ਖਿਲਾਫ ਥਾਣਾ ਛੇਹਰਟਾ, ਅੰਮ੍ਰਿਤਸਰ ਵਿਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”