ਪੰਜਾਬ ਦੇ ਫਿਰੋਜ਼ਪੁਰ ਵਿੱਚ ਗੁਰੂਹਰਸਹਾਏ ਪੁਲਿਸ ਨੇ ਇੱਕ ਨਸ਼ਾ ਤਸਕਰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 2500 ਨਸ਼ੀਲੀਆਂ ਗੋਲੀਆਂ, ਇੱਕ ਮੋਬਾਈਲ ਫ਼ੋਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਗੁਰੂਹਰਸਹਾਏ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਥਾਣਾ ਸਦਰ ਦੀ SI ਗੁਰਦੀਪ ਕੌਰ ਨੇ ਦੱਸਿਆ ਕਿ ਉਹ ਆਪਣੀ ਟੀਮ ਸਮੇਤ ਕੋਹਰ ਸਿੰਘ ਵਾਲਾ ਦੇ ਟੀ-ਪੁਆਇੰਟ ’ਤੇ ਲਗਾਤਾਰ ਚੈਕਿੰਗ ਲਈ ਖੜ੍ਹੇ ਸਨ। ਇਸੇ ਦੌਰਾਨ ਮੁਖਬਰ ਤੋਂ ਸੂਚਨਾ ਮਿਲੀ ਕਿ ਫਾਜ਼ਲਿਕਾ ਦਾ ਰਹਿਣ ਵਾਲਾ ਹਰਜੀਤ ਸਿੰਘ ਨਸ਼ਾ ਵੇਚਣ ਦਾ ਆਦੀ ਹੈ। ਅੱਜ ਵੀ ਉਹ ਕਾਲੇ ਰੰਗ ਦੇ ਮੋਟਰਸਾਈਕਲ ’ਤੇ ਨਸ਼ੇ ਵੇਚਣ ਲਈ ਆ ਰਿਹਾ ਹੈ।ਸੂਚਨਾ ਮਿਲਣ ‘ਤੇ ਉਨ੍ਹਾਂ ਸਖ਼ਤੀ ਵਧ ਦਿੱਤੀ।
ਇਹ ਵੀ ਪੜ੍ਹੋ : ਹਰਿਆਣਾ ‘ਚ ਜਾਅਲੀ NCERT ਕਿਤਾਬਾਂ ਦੀ ਐਂਟਰੀ, 8 ਜ਼ਿਲ੍ਹਿਆਂ ‘ਚ ਛਾਪੇਮਾਰੀ ਕਰਕੇ 6000 ਕਿਤਾਬਾਂ ਜ਼ਬਤ
ਜਦੋਂ ਪੁਲਿਸ ਨੇ ਚੈਕਿੰਗ ਪੁਆਇੰਟ ‘ਤੇ ਹਰਜੀਤ ਸਿੰਘ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 2500 ਨਸ਼ੀਲੀਆਂ ਗੋਲੀਆਂ, ਇੱਕ ਮੋਬਾਈਲ ਫ਼ੋਨ ਅਤੇ ਇੱਕ ਮੋਟਰਸਾਈਕਲ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੁਲਜ਼ਮ ‘ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਕੋਲ ਇਹ ਨਸ਼ਾ ਕਿੱਥੋਂ ਆਉਂਦਾ ਹੈ ਅਤੇ ਉਹ ਅੱਗੇ ਇਹ ਕਿਸ ਨੂੰ ਵੇਚਦਾ ਹੈ।
ਵੀਡੀਓ ਲਈ ਕਲਿੱਕ ਕਰੋ -: