ਮੋਗਾ ਦੇ ਪਿੰਡ ਡਾਲਾ ਦੇ ਰਹਿਣ ਵਾਲੇ ਇੱਕ ਜੋੜੇ ਨੂੰ ਪਿੰਡ ਸਦਾ ਸਿੰਘ ਵਾਲਾ ਤੋਂ 150 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਦੋਵਾਂ ਖ਼ਿਲਾਫ਼ ਥਾਣਾ ਸਦਰ ਵਿੱਚ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਜਾਂਚ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਕਿ SSP ਮੋਗਾ ਦੀਆਂ ਹਦਾਇਤਾਂ ਤਹਿਤ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਗੁਪਤ ਸੂਚਨਾ ਦੇ ਆਧਾਰ ’ਤੇ ਸਾਨੂੰ ਸੂਚਨਾ ਮਿਲੀ ਸੀ ਕਿ ਪਿੰਡ ਡਾਲਾ ਦਾ ਰਹਿਣ ਵਾਲਾ ਇੱਕ ਜੋੜਾ ਨਸ਼ੇ ਵੇਚਦਾ ਹੈ। ਇਸ ਵੇਲੇ ਉਹ ਪਿੰਡ ਸੱਦਾ ਸਿੰਘ ਵਾਲਾ ਵਿੱਚ ਖੜ੍ਹਾ ਹੈ।
ਇਹ ਵੀ ਪੜ੍ਹੋ : 37ਵੀਆਂ ਨੈਸ਼ਨਲ ਖੇਡਾਂ ‘ਚ ਧੀਆਂ ਨੇ ਚਮਕਾਇਆ ਨਾਂਅ, ਪ੍ਰਾਚੀ ਨੇ ਤਲਵਾਰਬਾਜ਼ੀ ‘ਚ ਸੋਨ ਤੇ ਕਨੂਪ੍ਰਿਆ ਨੇ ਜਿੱਤਿਆ ਚਾਂਦੀ ਦਾ ਤਗਮਾ
ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਮੋਟਰਸਾਈਕਲ ਦੀ ਤਲਾਸ਼ੀ ਲਈ। ਇਸ ਤਲਾਸ਼ੀ ਦੌਰਾਨ 150 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਕਾਰਨ ਜੋੜੇ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੋਟਰਸਾਈਕਲ ਨੂੰ ਕਬਜ਼ੇ ‘ਚ ਲੈ ਲਿਆ ਹੈ। ਦੋਵਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ : –
























