DSGPC’s Efforts Grant : ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਬਹੁਤ ਸਾਰੇ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਰਿਹਾਈ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨੀ ਅੰਦੋਲਨ ‘ਚ ਗ੍ਰਿਫਤਾਰ ਕੀਤੇ ਗਏ 18 ਹੋਰਨਾਂ ਦੀ ਜ਼ਮਾਨਤ ਨੂੰ ਅੱਜ ਮਨਜ਼ੂਰੀ ਮਿਲ ਗਈ ਹੈ। ਜਾਣਕਾਰੀ ਦਿੰਦਿਆਂ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਿਹਨਤ ਰੰਗ ਲਿਆਈ ਹੈ ਅਤੇ 18 ਹੋਰ ਅੰਦੋਲਨਕਾਰੀਆਂ ਦੀ ਜ਼ਮਾਨਤ ਹੋ ਗਈ ਹੈ।
ਅੱਜ ਜਿਨ੍ਹਾਂ ਦੀ ਜ਼ਮਾਨਤ ਮਨਜ਼ੂਰ ਕੀਤੀ ਗਈ ਹੈ ਉਨ੍ਹਾਂ ਵਿਚ ਅਲੀਪੁਰ ਪੁਲਿਸ ਥਾਣੇ ਵਿਚ ਦਰਜ ਐਫ ਆਈ ਆਰ ਨੰਬਰ 49 ਤਹਿਤ ਗ੍ਰਿਫਤਾਰ ਕੀਤੇ ਗਏ ਇਕਬਾਲ ਸਿੰਘ ਪੁੱਤਰ ਤੇਜਿੰਦਰ ਸਿੰਘ ਵਾਸੀ ਪਿੰਡ ਤੂਸਾ ਜ਼ਿਲਾ ਲੁਧਿਆਣਾ, ਗੁਰਜੰਟ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਭਰਥ ਜ਼ਿਲਾ ਗੁਰਦਾਸਪੁਰ, ਗੁਰਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਪਿੰਡ ਭਰਥ ਜ਼ਿਲਾ ਗੁਰਦਾਸਪੁਰ ਅਤੇ ਜਸਵਿੰਦਰ ਸਿੰਘ ਪੁੱਤਰ ਜਨ ਸਿੰਘ ਵਾਸੀ ਪੀਰੋਂ ਜ਼ਿਲਾ ਮਾਨਸਾ, ਜਗਸੀਰਨ ਸਿੰਘ ਉਰਫ ਜਗਸੀਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਗੰਡੂ ਕਲਾਂ ਜ਼ਿਲਾ ਮਾਨਸਾ, ਜਗਵਿੰਦਰ ਸਿੰਘ ਪੁੱਤਰ ਹੁਸ਼ੈਰ ਸਿੰਘ ਵਾਸੀ ਪਿੰਡ ਧੇਟਾ ਜ਼ਿਲਾ ਸੰਗਰੂਰ, ਜਗਬੀਰ ਸਿੰਘ ਪੁੱਤਰ ਧੰਨਾ ਸਿੰਘ ਵਾਸੀ ਪਿੰਡ ਦਿਲਰੋੜਾ ਜ਼ਿਲਾ ਸੰਗਰੂਰ, ਦਿਲਸ਼ਾਦ ਪੁੱਤਰ ਦਿਲਾਵਰ ਖਾਨ ਵਾਸੀ ਕਦੋਈਆਂ ਜਿਲਾ ਮੋਹਾਲੀ, ਨਵਜੋਤ ਪੁੰਤਰ ਜਗਬੀਰ ਸਿੰਘ ਪਿੰਡ ਕਦੋਈਆਂ ਜ਼ਿਲਾ ਮੁਹਾਲੀ, ਮਨਿੰਦਰ ਸਿੰਘ ਪੁੱਤਰ ਬੇਅੰਤ ਸਿੰਘ ਪਿੰਡ ਕੋਲਟਾ ਜ਼ਿਲਾ ਫਤਿਹਗੜ੍ਹ ਸਾਹਿਬ, ਸੁਖਪ੍ਰੀਤ ਸਿੰਘ ਪੁੱਤਰ ਮਰਨੀਤ ਸਿੰਘ ਵਾਸੀ ਪਿੰਡ ਬੇਦੂਆ ਜ਼ਿਲਾ ਮੋਗਾ, ਮਲਕੀਤ ਸਿੰਘ ਪੁੱਤਰ ਜਹਾਂਗੀਰ ਸਿੰਘ ਵਾਸੀ ਹਿੰਮਤਪੁਰਾ ਜ਼ਿਲਾ ਫਤਿਹਾਬਾਦ ਹਰਿਆਣਾ, ਗੁਰਮੀਤ ਸਿੰਘ ਪੁੱਤਰ ਬੀਰ ਸਿੰਘ ਵਾਸੀ ਹਿੰਮਤਪੁਰਾ ਜ਼ਿਲਾ ਫਤਿਹਾਬਾਦ ਹਰਿਆਣਾ, ਜਤਿੰਦਰ ਸਿੰਘ ਪੁੰਤਰ ਦੇਵੇਂਦਰ ਸਿੰਘ ਪਿੰਡ ਖੇੜਾਸੁਲਤਾਨਾ ਜ਼ਿਲਾ ਗੁਰਦਾਸਪੁਰ, ਸੁਖਰਾਜ ਸਿੰਘ ਪੁੱਤਰ ਗੁਰਜੰਟ ਸਿੰਘ ਪਿੰਡ ਪੀਰੋਂ ਜ਼ਿਲਾ ਮਾਨਸਾ, ਕੁਲਦੀਪ ਸਿੰਘ ਪੁੱਤਰ ਗੁਰਲਾਲ ਸਿੰਘ ਪਿੰਡ ਪੀਰੋਂ ਜ਼ਿਲਾ ਮਾਨਸਾ ਦੀ ਜ਼ਮਾਨਤ ਮਨਜ਼ੂਰ ਹੋਈ ਹੈ।
ਮਨਜਿੰਦਰ ਸਿੰਘ ਸਿਰਸਾ ਤੇ ਕਾਲਕਾ ਨੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਜ਼ਮਾਨਤੀ ਨਾਲ ਲਿਆ ਕੇ ਇਨ੍ਹਾਂ ਦੀ ਜੇਲ ਵਿਚੋਂ ਰਿਹਾਈ ਲਈ ਤੁਰੰਤ ਦਿੱਲੀ ਗੁਰਦੁਆਰਾ ਕਮੇਟੀ ਨਾਲ ਸੰਪਰਕ ਕਰਨ। ਉਨ੍ਹਾਂ ਦੱਸਿਆ ਕਿ ਪੁਲਿਸ ਥਾਣਾ ਨਾਂਗਲੋਈ ਵਿਚ ਦਰਜ ਐਫ ਆਈ ਆਰ ਨੰਬਰ 47 ਤਹਿਤ ਗੁਰਸੇਵਕ ਸਿੰਘ ਪੁੱਤਰ ਨਾਇਬ ਸਿੰਘ ਪਿੰਡ ਕੋਟੜਾ ਜ਼ਿਲਾ ਮਾਨਸਾ ਤੇ ਐਫ ਆਈ ਆਰ ਨੰਬਰ 46 ਤਹਿਤ ਦਲਜਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਪਿੰਡ ਟਟਰਾਈਵਾਲਾ ਜ਼ਿਲਾ ਮੋਗਾ ਦੀ ਜ਼ਮਾਨਤ ਵੀ ਅਦਾਲਤ ਨੇ ਮਨਜ਼ੂਰ ਕਰ ਲਈ ਹੈ। ਮਨਜਿੰਦਰ ਸਿੰਘ ਸਿਰਸਾ ਨੇ ਇਨ੍ਹਾਂ ਅੰਦੋਲਨਕਾਰੀਆਂ ਦਾ ਕੇਸ ਲੜ ਰਹੇ ਵਕੀਲਾਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਤੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਗ੍ਰਿਫਤਾਰ ਕੀਤੇ ਗਏ ਬਾਕੀ ਸਾਰੇ ਕਿਸਾਨਾਂ ਨੂੰ ਵੀ ਜਲਦ ਹੀ ਰਿਹਾਅ ਕਰਵਾ ਲਿਆ ਜਾਵੇਗਾ।