ਪੰਜਾਬ ਦੇ ਜਲੰਧਰ ਵਿੱਚ ਸੋਮਵਾਰ ਸਵੇਰੇ ਨਹਿਰ ਨੇੜੇ DSP ਦੀ ਭੇਦਭਰੇ ਹਲਾਤਾਂ ਵਿੱਚ ਮੌਤ ਹੋਈ ਹੈ। DSP ਦੀ ਲਾਸ਼ ਬਸਤੀ ਬਾਵਾ ਖੇਲ ਨਹਿਰ ਨੇੜੇ ਮਿਲੀ ਹੈ। ਰਾਹਗੀਰਾਂ ਨੇ ਇਸ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ। ਜਿਸ ‘ਤੋਂ ਬਾਅਦ ਜਾਂਚ ਲਈ ਥਾਣਾ-2 ਦੀ ਪੁਲਿਸ ਮੌਕੇ ‘ਤੇ ਪਹੁੰਚੀ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਘਟਨਾ ਵਾਲੀ ਥਾਂ ‘ਤੋਂ ਮਿਲੇ ਪਰਸ ‘ਤੋਂ ਉਨ੍ਹਾਂ ਦੀ ਪਹਿਚਾਣ ਹੋਈ। ਪਰਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ। ਨਾਲ ਹੀ ਮਾਮਲੇ ਸਬੰਧੀ ਜਾਣਕਾਰੀ ਮ੍ਰਿਤਕ ਦੇ ਪਰਿਵਾਰ ਨੂੰ ਦੇ ਦਿੱਤੀ ਗਈ ਹੈ।
ਮ੍ਰਿਤਕ DSP ਦੀ ਪਛਾਣ ਸੰਗਰੂਰ ਦੇ ਪਿੰਡ ਲੱਧਾ ਦੇ ਰਹਿਣ ਵਾਲੇ ਦਲਬੀਰ ਸਿੰਘ ਦਿਓਲ ਵਜੋਂ ਹੋਈ ਹੈ। DSP ਦਲਬੀਰ ਸਿੰਘ ਦਿਓਲ ਅਰਜੁਨ ਅਵਾਰਡ ਨਾਲ ਸਨਮਾਨਿਤ ਹਨ। ਉਹ PAP ਟ੍ਰੇਨਿੰਗ ਸੈਂਟਰ ਵਿੱਚ ਤਾਇਨਾਤ ਸਨ। ਦੱਸ ਦੇਈਏ ਕਿ ਇਹ ਓਹੀ DSP ਹੈ ਜਿੰਨ੍ਹਾਂ ਨੇ ਪਿੰਡ ਮੰਡ ਵਿੱਚ ਗੋਲੀਬਾਰੀ ਕੀਤੀ ਸੀ। ਉਸ ਸਮੇਂ ਪਿੰਡ ਵਾਲਿਆਂ ਨਾਲ ਉਨ੍ਹਾਂ ਦਾ ਸਮਝੌਤਾ ਹੋ ਗਿਆ ਸੀ।
JCP ਸੰਦੀਪ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ‘ਚ ਮਾਮਲਾ ਐਕਸੀਡੈਂਟ ਦਾ ਲਗ ਰਿਹਾ ਹੈ। ਰਾਤ ਸਮੇਂ DSP ਦਲਬੀਰ ਸਿੰਘ ਪੈਦਲ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਨ੍ਹਾਂ ਦਾ ਸਿਰ ਕਿਸੇ ਚੀਜ਼ ਨਾਲ ਟਕਰਾ ਗਿਆ। ਇਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਸੰਦੀਪ ਸ਼ਰਮਾ ਨੇ ਦੱਸਿਆ ਕਿ ਇਲਾਕੇ ‘ਚ ਲੱਗੇ CCTV ਖੰਗਾਲੇ ਜਾ ਰਹੇ ਹਨ। ਜਿਸ ਰਾਹੀਂ ਪਤਾ ਲਗਾਇਆ ਜਾ ਰਿਹਾ ਹੈ ਕਿ ਹਾਦਸਾ ਕਿਵੇਂ ਵਾਪਰਿਆ। ਜੇਕਰ ਇਹ ਹਾਦਸਾ ਨਹੀਂ ਹੈ ‘ਤਾਂ ਸਿਰ ‘ਤੇ ਜ਼ਖਮ ਕਿਵੇਂ ਆਇਆ। ਫਿਲਹਾਲ ਮਾਮਲੇ ਦੀ ਵੱਖ-ਵੱਖ ਐਂਗਲਾਂ ‘ਤੋਂ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਨਵੇਂ ਸਾਲ ‘ਤੇ ਵੱਡਾ ਤੋਹਫ਼ਾ, ਹੁਣ ਸ਼ਰਧਾਲੂ ਹਵਾਈ ਜਹਾਜ਼ ਰਾਹੀਂ ਕਰਨਗੇ ਤੀਰਥ ਯਾਤਰਾ
ਦੱਸ ਦੇਈਏ ਕਿ ਕਰੀਬ 16 ਦਿਨ ਪਹਿਲਾਂ ਪਿੰਡ ਮੰਡ ਵਿੱਚ DSP ਦਲਬੀਰ ਸਿੰਘ ਦਿਓਲ ਨੇ ਪਿੰਡ ਵਾਸੀਆਂ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਇਸ ਦੌਰਾਨ ਪੁਲਿਸ ਵਾਲਿਆਂ ਨੇ ਮਿਲ ਕੇ ਸਮਝੌਤਾ ਕਰਵਾ ਦਿੱਤਾ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਸੀ ਕਿ ਘਟਨਾ ਸਮੇਂ DSP ਸ਼ਰਾਬ ਦੇ ਨਸ਼ੇ ‘ਚ ਸੀ। ਝਗੜੇ ਦੌਰਾਨ DSP ਦਿਓਲ ਨੇ ਦੋ ਗੋਲੀਆਂ ਚਲਾਈਆਂ ਸਨ। ਹਾਲਾਂਕਿ ਉਥੇ ਕਿਸੇ ਨੂੰ ਗੋਲੀ ਨਹੀਂ ਲੱਗੀ। ਉਦੋਂ ਪੁਲਿਸ ਨੇ ਦਲਬੀਰ ਸਿੰਘ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਸੀ ਪਰ ਸਮਝੌਤੇ ਹੋਣ ਤੋਂ ਬਾਅਦ ਉਸ ਨੂੰ ਛੱਡ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”