ਪੰਜਾਬ ਵਿੱਚ ਵਧ ਰਹੇ ਅਪਰਾਧਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ ਉਤੇ ਹੈ। ਵਾਰ-ਵਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਵੱਲ ਧਿਆਨ ਦੇਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਬਾਰੇ ਡੀਜੀਪੀ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਈ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ 3 ਕਰੋੜ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਮੇਰੀ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਹ ਵੀ ਪੜ੍ਹੋ : ਫਿਰੋਜ਼ਪੁਰ ਦੇ DIG ਨੇ ਲਗਵਾਇਆ ਨੋਟਿਸ, ‘ਮੇਰੇ ਦਫਤਰ ‘ਚ ਮੋਬਾਈਲ ਲਿਆਉਣ ਦੀ ਕੋਈ ਮਨਾਹੀ ਨਹੀਂ’
ਦੱਸ ਦੇਈਏ ਕਿ ਕਾਂਗਰਸ ਦੇ ਸਾਬਕਾ ਮੰਤਰੀ ਤੇ ਵਿਧਾਇਕ ਪ੍ਰਗਟ ਸਿੰਘ ਵੱਲੋਂ ਪੰਜਾਬ ਵਿਚ ਖਰਾਬ ਹੋਈ ਕਾਨੂੰਨ ਵਿਵਸਥਾ ਨੂੰ ਲੈ ਕੇ ਲਗਾਤਾਰ ਆਮ ਆਦਮੀ ਪਾਰਟੀ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਸਾਬ੍ਹ ਨੂੰ ਅਪੀਲ ਕੀਤੀ ਸੀ ਕਿ ਉਹ ਚੋਣ ਪ੍ਰਚਾਰ ਤੋਂ ਉਪਰ ਉਠ ਕੇ ਪੰਜਾਬ ਵੱਲ ਧਿਆਨ ਦੇਣ। ਇਹ ਨਾ ਹੋਵੇ ਕਿ ਬਾਅਦ ਵਿਚ ਪਛਤਾਉਣਾ ਪਵੇ।