ਇੰਡੋਨੇਸ਼ੀਆ ‘ਚ ਸੋਮਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇੰਡੋਨੇਸ਼ੀਆ ‘ਚ ਭੂਚਾਲ ਕਾਰਨ ਜਾਨ-ਮਾਲ ਦਾ ਨੁਕਸਾਨ ਹੋਣ ਦੀਆਂ ਖਬਰਾਂ ਹਨ। ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ 56 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ 300 ਤੋਂ ਵੱਧ ਜ਼ਖਮੀ ਹੋਏ ਹਨ।
ਇਹ ਭੂਚਾਲ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ‘ਚ ਆਇਆ ਹੈ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.4 ਸੀ। ਇਸ ਕਾਰਨ ਸ਼ਹਿਰ ਦੀਆਂ ਇਮਾਰਤਾਂ ਹਿੱਲ ਗਈਆਂ। ਭੂਚਾਲ ਕਾਰਨ ਹੁਣ ਤੱਕ 56 ਲੋਕਾਂ ਦੀ ਮੌਤ ਹੋ ਚੁੱਕੀ ਹੈ। 300 ਤੋਂ ਵੱਧ ਲੋਕ ਜ਼ਖਮੀ ਹੋਏ ਹਨ।
ਰਾਜਧਾਨੀ ਜਕਾਰਤਾ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਤੋਂ ਬਾਅਦ ਕਈ ਲੋਕ ਦੂਜੀਆਂ ਥਾਵਾਂ ਵੱਲ ਰਵਾਨਾ ਹੋ ਗਏ ਹਨ। ਘਰ, ਦਫਤਰ ਖਾਲੀ ਕਰਵਾ ਦਿੱਤੇ ਗਏ ਹਨ, ਤਾਂ ਜੋ ਮੁਸ਼ਕਲ ਸਥਿਤੀ ਨਾਲ ਨਜਿੱਠਿਆ ਜਾ ਸਕੇ। ਆਉਣ ਵਾਲੇ ਦਿਨਾਂ ‘ਚ ਇੰਡੋਨੇਸ਼ੀਆ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦੀ ਸੰਭਾਵਨਾ ਹੈ। ਅਜਿਹੇ ‘ਚ ਲੋਕਾਂ ਨੂੰ ਚੌਕਸ ਰਹਿਣ ਦੀ ਲੋੜ ਹੈ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਜਿਸ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.6 ਸੀ। ਜਾਣਕਾਰੀ ਮੁਤਾਬਕ ਭੂਚਾਲ ਸ਼ਾਮ 7:07 ਵਜੇ (ਭਾਰਤੀ ਸਮੇਂ ਅਨੁਸਾਰ) ਆਇਆ। ਇਸ ਦੀ ਡੂੰਘਾਈ 20 ਕਿਲੋਮੀਟਰ ਭੂਮੀਗਤ ਸੀ।
ਵੀਡੀਓ ਲਈ ਕਲਿੱਕ ਕਰੋ -: