ਹਿਮਾਚਲ ਪ੍ਰਦੇਸ਼ ਦੇ ਮੰਡੀ ਵਿਚ ਰਾਤ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਸ ਤੋਂ ਬਾਅਦ ਲੋਕ ਆਪਣੇ-ਆਪਣੇ ਘਰਾਂ ਤੋਂ ਬਾਹਰ ਦੌੜ ਪਏ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਜਾਣਕਾਰੀ ਨਹੀ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 4.1 ਮਾਪੀ ਗਈ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਬੁੱਧਵਾਰ ਸਵੇਰੇ ਅਰੁਣਾਚਲ ਪ੍ਰਦੇਸ਼ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਸਵੇਰੇ ਕਰੀਬ 9:55 ਵਜੇ ਆਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.7 ਸੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦਾ ਕੇਂਦਰ ਅਰੁਣਾਚਲ ਦੇ ਬਾਸਰ ਤੋਂ 55 ਕਿਲੋਮੀਟਰ ਦੂਰ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਜ਼ਿਕਰਯੋਗ ਹੈ ਕਿ 12 ਨਵੰਬਰ ਨੂੰ ਦਿੱਲੀ-ਐੱਨਸੀਆਰ ਅਤੇ ਉੱਤਰਾਖੰਡ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਤੋਂ ਬਾਅਦ ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ। ਦਿੱਲੀ, ਨੋਇਡਾ, ਗਾਜ਼ੀਆਬਾਦ, ਬਿਜਨੌਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਪਹਿਲਾਂ 9 ਨਵੰਬਰ ਨੂੰ ਭੂਚਾਲ ਆਇਆ ਸੀ। ਫਿਰ ਭਾਰਤ, ਚੀਨ ਅਤੇ ਨੇਪਾਲ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ ਦੀ ਤੀਬਰਤਾ 6.3 ਸੀ।
ਭਾਰਤ ਵਿੱਚ ਦਿੱਲੀ, ਉੱਤਰ ਪ੍ਰਦੇਸ਼, ਉੱਤਰਾਖੰਡ ਸਮੇਤ 7 ਰਾਜਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਨੇਪਾਲ ਵਿੱਚ ਭੂਚਾਲ ਕਾਰਨ ਸਭ ਤੋਂ ਵੱਧ ਤਬਾਹੀ ਹੋਣ ਦੀ ਖ਼ਬਰ ਸਾਹਮਣੇ ਆਈ ਸੀ। ਭੂਚਾਲ ਨਾਲ ਨਾ ਸਿਰਫ ਕਈ ਘਰ ਤਬਾਹ ਹੋ ਗਏ, ਸਗੋਂ 6 ਲੋਕਾਂ ਦੀ ਮੌਤ ਹੋ ਗਈ।